ਪੰਜਾਬ ਕੋਟਕਪੂਰਾ ’ਚ ਹਾਦਸੇ ਦੌਰਾਨ ਹੋਮਗਾਰਡ ਜਵਾਨ ਦੀ ਮੌਤ; ਅਣਪਛਾਤੇ ਵਾਹਨ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ By admin - November 7, 2025 0 14 Facebook Twitter Pinterest WhatsApp ਕੋਟਕਪੂਰਾ ਦੇ ਪਿੰਡ ਹਰੀਨੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਰਾਮੇਆਣਾ ਨਿਵਾਸੀ ਗੁਰਜੀਤ ਸਿੰਘ(52) ਵਜੋਂ ਹੋਈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਆਪਣੀ ਡਿਊਟੀ ਤੋਂ ਘਰ ਪਰਤ ਰਿਹਾ ਸੀ ਕਿ ਰਸਤੇ ਵਿਚ ਉਸ ਦੇ ਮੋਟਰ ਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਕੋਟਕਪੂਰਾ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਫਰੀਦਕੋਟ ਰੈਫਰ ਕੀਤਾ ਗਿਆ। ਹਾਲਤ ਹੋਰ ਵਿਗੜਣ ਬਾਅਦ ਏਮਜ਼ ਬਠਿੰਡਾ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਪਿੰਡ ਰਾਮੇਆਣਾ ਨਿਵਾਸੀ ਹੋਮਗਾਰਡ ਜਵਾਨ ਗੁਰਜੀਤ ਸਿੰਘ ਦੀ ਇੰਨ੍ਹੀ ਦਿਨੀ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚ ਡਿਊਟੀ ਸੀ। ਇੱਕ ਦਿਨ ਪਹਿਲਾਂ ਸ਼ਾਮ ਨੂੰ ਉਹ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਹਰੀਨੋ ਨੇੜੇ ਕੋਹਾਰਵਾਲਾ ਵਾਲੇ ਚੌਰਾਹੇ ਦੇ ਕੋਲ ਪਹੁੰਚਿਆ, ਤਾਂ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਜੋਰਦਾਰ ਟੱਕਰ ਮਾਰੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਜੈਤੋ ਦੀ ਸਮਾਜ ਸੇਵੀ ਜਥੇਬੰਦੀ ਵੱਲੋਂ ਜਖਮੀ ਨੂੰ ਪਹਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਭੇਜਿਆ ਗਿਆ। ਹਾਲਤ ਵਧੇਰੇ ਗੰਭੀਰ ਹੋਣ ਕਾਰਨ ਉਸਨੂੰ ਏਮਸ ਬਠਿੰਡਾ ਲਈ ਰੈਫਰ ਕੀਤਾ ਗਿਆ, ਪਰ ਇਲਾਜ ਦੌਰਾਨ ਦੇਰ ਰਾਤ ਉਸਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਲੜਕੇ ਰਾਜਪ੍ਰੀਤ ਸਿੰਘ ਨੇ ਪੁਲਸ ਪਾਸੋਂ ਵਾਹਨ ਚਾਲਕ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧ ਵਿੱਚ ਥਾਣਾ ਸਦਰ ਕੋਟਕਪੁਰਾ ਦੇ ਐਸਐਚਓ ਇੰਸਪੈਕਟਰ ਗੁਰਦਿੱਤਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਪਛਾਣ ਲਈ ਨੇੜਲੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।