ਤਰਨ ਤਾਰਨ ’ਚ ਅਕਾਲੀ ਦਲ ਨੇ ਘੇਰੀ ਸਰਕਾਰ; ਪੁਲਿਸ ਦੀ ਦੁਰਵਰਤੋਂ ਕਰਨ ਦੇ ਲਾਏ ਇਲਜ਼ਾਮ; ਕਿਹਾ, ਬਿਨਾਂ ਵਜ੍ਹਾਂ ਆਗੂਆਂ ਨੂੰ ਚੁੱਕ ਰਹੀ ਐ ਪੁਲਿਸ

0
14

ਸ਼੍ਰੋਮਣੀ ਅਕਾਲੀ ਦਲ ਨੇ ਸੱਤਾਧਾਰੀ ਧਿਰ ’ਤੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਨੇ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਖੁਲ੍ਹੇਆਮ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਐ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਕਾਲੀ ਆਗੂਆਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਈ ਅਕਾਲੀ ਸਰਪੰਚਾਂ ਨੂੰ ਚੁੱਕ ਕੇ ਕਿਤੇ ਛੁਪਾ ਦਿੱਤਾ ਐ ਅਤੇ ਬਾਕੀ ਲੀਡਰਾਂ ਦਾ ਵੀ ਬਿਨਾਂ-ਨੰਬਰੀ ਗੱਡੀਆਂ ਰਾਹੀਂ ਪਿੱਛਾ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਐ।

LEAVE A REPLY

Please enter your comment!
Please enter your name here