ਪੰਜਾਬ ਅੰਮ੍ਰਿਤਸਰ ’ਚ ਸਿਮਰਨਜੀਤ ਮਾਨ ਦੀ ਪ੍ਰੈੱਸ ਕਾਨਫਰੰਸ; ਕੇਂਦਰ ’ਤੇ ਲਾਏ ਵਿਦੇਸ਼ਾਂ ’ਚ ਸਿੱਖਾਂ ਦੇ ਕਤਲ ਦੇ ਇਲਜ਼ਾਮ; ਜ਼ਿਮਨੀ ਚੋਣ ’ਚ ਮਨਦੀਪ ਸਿੰਘ ਦ ਸਾਥ ਦਾ ਕੀਤਾ ਐਲਾਨ By admin - November 7, 2025 0 15 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਕੇਂਦਰ ਸਰਕਾਰ ਨੂੰ ਘੇਰਿਆ ਐ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਵਿਦੇਸ਼ਾਂ ਵਿਚ ਸਿੱਖਾਂ ਦੇ ਅੰਤਰਰਾਸ਼ਟਰੀ ਕਤਲ ਕਰਵਾ ਰਹੀ ਐ। ਜਿਮਨੀ ਚੋਣ ਵਿਚ ਭਾਈ ਮਨਦੀਪ ਸਿੰਘ ਦੇ ਸਮਰਥਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਮਨਦੀਪ ਸਿੰਘ ਚੋਣ ਜਿੱਤਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਧਾਨ ਸਭਾ ਵਿੱਚ ਇੱਕ ਵਿਸ਼ੇਸ਼ ਬਿੱਲ ਪੇਸ਼ ਕਰੇਗੀ, ਜਿਸਦਾ ਮਕਸਦ 1978 ਤੋਂ ਬਾਅਦ ਸਿੱਖਾਂ ‘ਤੇ ਹੋਏ ਜੁਲਮਾਂ ਦੀ ਜਾਂਚ ਕਰਨਾ, ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਅਤੇ ਸ਼ਹੀਦ ਪਰਿਵਾਰਾਂ ਨੂੰ 25 ਕਰੋੜ ਤੱਕ ਮੁਆਵਜ਼ਾ ਤੇ ਸਨਮਾਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਯਕੀਨ ਹੈ ਕਿ ਉਹ ਵੀ ਖਾਲਿਸਤਾਨ ਦੇ ਸਾਡੇ ਉਦੇਸ਼ ਦੀ ਸਮਝ ਤੇ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦਾ ਸਮਰਥਨ ਕਰ ਰਹੀ ਹੈ ਕਿਉਂਕਿ ਇਸ ਪਰਿਵਾਰ ਨੇ ਸੱਚਾਈ ਤੇ ਕੁਰਬਾਨੀ ਦਾ ਮਿਸਾਲ ਕਾਇਮ ਕੀਤੀ ਹੈ। ਮਾਨ ਨੇ ਕਿਹਾ ਕਿ ਜੇ ਵਿਦਿਆਰਥੀਆਂ ਨੇ ਕੇਂਦਰ ਵਿਰੁੱਧ ਆਵਾਜ਼ ਬੁਲੰਦ ਕੀਤੀ, ਤਾਂ ਸੱਤਾ ਬਦਲਨਾ ਅਸੰਭਵ ਨਹੀਂ ਜਿਵੇਂ ਬੰਗਲਾਦੇਸ਼ ਤੇ ਨੇਪਾਲ ਵਿੱਚ ਹੋਇਆ ਸੀ। ਮਾਨ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪੰਜਾਬੀ ਬੋਲਦੇ ਇਲਾਕੇ ਹਰਿਆਣਾ ਤੇ ਰਾਜਸਥਾਨ ਨੂੰ ਦੇ ਕੇ ਪੰਜਾਬ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਜਦੋਂ ਪੰਜਾਬ ਯੂਨੀਵਰਸਿਟੀ ਦੀ ਸਿਸਟਮ ਨੂੰ ਭੰਗ ਕਰਨ ਦੀ ਕੇਂਦਰ ਸਰਕਾਰ ਨੇ ਕੋਸ਼ਿਸ਼ ਕੀਤੀ ਸੀ, ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਮੋਰਚਾ ਸ਼ੁਰੂ ਕੀਤਾ, ਜਿਸ ਕਰਕੇ ਸਰਕਾਰ ਨੂੰ ਫੈਸਲਾ ਵਾਪਸ ਲੈਣਾ ਪਿਆ ਐ।