ਪੰਜਾਬ ਫਤਹਿਗੜ੍ਹ ਸਾਹਿਬ ਪੁਲਿਸ ਨੇ ਸੁਲਝਾਇਆ ਕਤਲ ਦਾ ਮਾਮਲਾ; ਪੁੱਤਰ ਨੇ ਦੋਸਤਾਂ ਨਾਲ ਮਿਲ ਕੇ ਕੀਤਾ ਸੀ ਕਤਲ; ਵਰਤੇ ਹਥਿਆਰਾਂ ਸਮੇਤ ਤਿੰਨੋਂ ਮੁਲਜ਼ਮ ਗ੍ਰਿਫਤਾਰ By admin - November 7, 2025 0 11 Facebook Twitter Pinterest WhatsApp ਫਤਹਿਗੜ੍ਹ ਸਾਹਿਬ ਪੁਲਿਸ ਨੇ ਜਲ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜਮ ਦੇ ਕਤਲ ਦੀ ਗੁੱਥੀ ਸੁਲਝਾ ਲਈ ਐ। ਸੁਖਜਿੰਦਰ ਸਿੰਘ ਨਾਮ ਦੇ ਇਸ ਮੁਲਾਜਮ ਦਾ ਕਤਲ ਉਸ ਦੇ ਪੁੱਤਰ ਨੇ ਹੀ ਕੀਤੀ ਸੀ। ਪੁਲਿਸ ਨੇ ਮ੍ਰਿਤਕ ਦੇ ਪੁੱਤਰ ਨੂੰ ਦੋ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਮੁਲਜਮਾਂ ਦੀ ਨਿਸ਼ਾਨਦੇਹੀ ਉਤੇ ਕਤਲ ਲਈ ਵਰਤੇ ਹਥਿਆਰ ਵੀ ਬਰਾਮਦ ਕਰ ਲਏ ਨੇ। ਫੜੇ ਗਏ ਮੁਲਜਮਾਂ ਦੀ ਪਛਾਣ ਮ੍ਰਿਤਕ ਦੇ ਪੁੱਤਰ ਰਵਿੰਦਰ ਸਿੰਘ ਅਤੇ ਉਸ ਦੇ ਦੋਸਤ ਮਨੀ ਅਤੇ ਰਵਿੰਦਰ ਪਾਲ ਸਿੰਘ ਵਜੋਂ ਹੋਈ ਐ। ਪੁਲਿਸ ਨੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਰਵਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦਾ ਪਿਤਾ ਲਾਪਤਾ ਹੈ। ਪੁਲਿਸ ਦੀ ਤਲਾਸ਼ੀ ਦੌਰਾਨ, ਸੁਖਜਿੰਦਰ ਸਿੰਘ ਦੀ ਲਾਸ਼ 2 ਨਵੰਬਰ ਨੂੰ ਧਨੇਠਾ ਪਿੰਡ ਨੇੜੇ ਭਾਖੜਾ ਨਹਿਰ ਤੋਂ ਬਰਾਮਦ ਹੋਈ, ਜਿਸ ‘ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖ਼ਮ ਸਨ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ, ਸੁਖਜਿੰਦਰ ਸਿੰਘ ਦੀ ਧੀ ਜਸਵਿੰਦਰ ਕੌਰ ਨੇ ਆਪਣੇ ਭਰਾ ਰਵਿੰਦਰ ਸਿੰਘ ਅਤੇ ਉਸਦੇ ਦੋਸਤਾਂ ‘ਤੇ ਉਸਦੇ ਪਿਤਾ ਦੀ ਹੱਤਿਆ ਦਾ ਸ਼ੱਕ ਕੀਤਾ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਜਦੋਂ ਰਵਿੰਦਰ ਸਿੰਘ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਹ ਖੁਲਾਸਾ ਹੋਇਆ ਕਿ ਰਵਿੰਦਰ ਸਿੰਘ ਦੇ ਰੁਜ਼ਗਾਰ ਨਾ ਹੋਣ ਕਾਰਨ ਪਿਤਾ ਅਤੇ ਪੁੱਤਰ ਵਿੱਚ ਝਗੜਾ ਹੋ ਗਿਆ ਸੀ। ਜਾਂਚ ਵਿੱਚ ਖੁਲਾਸਾ ਹੋਇਆ ਕਿ ਮ੍ਰਿਤਕ ਆਪਣੇ ਪੁੱਤਰ ਰਵਿੰਦਰ ਸਿੰਘ ਦੀ ਪਤਨੀ ‘ਤੇ ਨਜ਼ਰ ਰੱਖਦਾ ਸੀ, ਜਿਸਦੀ ਉਸਦੀ ਪਤਨੀ ਨੇ ਆਪਣੇ ਪਤੀ ਨੂੰ ਸ਼ਿਕਾਇਤ ਕੀਤੀ ਅਤੇ ਬਾਅਦ ਵਿੱਚ ਘਰ ਛੱਡ ਦਿੱਤਾ। 27 ਅਕਤੂਬਰ ਨੂੰ, ਜਦੋਂ ਸੁਖਜਿੰਦਰ ਸਿੰਘ ਸ਼ਾਮ ਨੂੰ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਆਇਆ ਤਾਂ ਰਵਿੰਦਰ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕਤਲ ਕਰਨ ਬਾਅਦ ਲਾਸ਼ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਰਵਿੰਦਰ ਸਿੰਘ ਅਤੇ ਉਸਦਾ ਸਾਥੀ ਰਵਿੰਦਰ ਪਾਲ ਸਿੰਘ ਨਸ਼ੇੜੀ ਸਨ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਹਨ। ਪੁਲਿਸ ਨੇ ਤਿੰਨਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।