ਪੰਜਾਬ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਪਹੁੰਚੀ ਗਿਨੀਵ ਕੌਰ; ਗੋਲੀਬਾਰੀ ’ਚ ਜ਼ਖਮੀ ਮੁਖਵਿੰਦਰ ਸਿੰਘ ਦਾ ਜਾਣਿਆ ਹਾਲ; ਅਮਨ-ਕਾਨੂੰਨ ਨੂੰ ਲੈ ਕੇ ਘੇਰੀ ਮਾਨ ਸਰਕਾਰ By admin - November 9, 2025 0 13 Facebook Twitter Pinterest WhatsApp ਅਕਾਲੀ ਵਿਧਾਇਕ ਗਨੀਵ ਕੌਰ ਮਜੀਠਾ ਅੱਜ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਗੋਲੀਬਾਰੀ ਵਿਚ ਜ਼ਖਮੀ ਹੋਏ ਮੁਖਵਿੰਦਰ ਸਿੰਘ ਦਾ ਹਾਲ ਜਣਿਆ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਡਾਕਟਰਾਂ ਨੂੰ ਮਿਲ ਕੇ ਇਲਾਜ ਸਬੰਧੀ ਜਾਣਕਾਰੀ ਇਕੱਤਰ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਤਿੱਖੇ ਹਮਲੇ ਕੀਤੇ। ਬਿਕਰਮ ਮਜੀਠੀਆ ਦੀ ਜਲਦ ਰਿਹਾਈ ਦੀ ਉਮੀਦ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਮਜੀਠੀਆ ਦੀ ਲੋਕਪ੍ਰਿਅਤਾ ਤੋਂ ਡਰਦੀ ਐ। ਦੱਸ ਦਈਏ ਕਿ ਬੀਤੇ ਦਿਨ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਬਿਕਰਮ ਮਜੀਠੀਆ ਦੇ ਕਰੀਬੀ ਮੰਨੇ ਜਾਂਦੇ ਮੁਖਵਿੰਦਰ ਸਿੰਘ ਜ਼ਖਮੀ ਹੋ ਗਏ ਸਨ, ਜਿਨ੍ਹਾਂ ਦਾ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਐ। ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਉਹ ਹਸਪਤਾਲ ਪਹੁੰਚੇ ਸਨ। ਇੱਥੇ ਉਹਨਾਂ ਨੇ ਜਖ਼ਮੀ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਘਟਨਾ ਦੇ ਸੰਬੰਧ ਵਿੱਚ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਗਨੀਵ ਕੌਰ ਨੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਇਲਾਜ ਸਬੰਧੀ ਜਾਣਕਾਰੀ ਲੈ ਕੇ ਮੁਖਵਿੰਦਰ ਸਿੰਘ ਦੀ ਸਿਹਤ ਬਾਰੇ ਤਸੱਲੀ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਸੂਬਾ ਸਰਕਾਰ ਦੀ ਲਾਅ ਐਂਡ ਆਰਡਰ ਸਥਿਤੀ ‘ਤੇ ਗੰਭੀਰ ਸਵਾਲ ਖੜੇ ਕੀਤੇ। ਉਹਨਾਂ ਕਿਹਾ ਕਿ ਸੂਬੇ ਵਿੱਚ ਅਪਰਾਧਕ ਗਤੀਵਿਧੀਆਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਕਾਬੂ ਰੱਖਣ ਵਿੱਚ ਨਾਕਾਮ ਦਿਖ ਰਹੀ ਹੈ। ਗਨੀਵ ਕੌਰ ਨੇ ਕਿਹਾ ਕਿ ਜਿੰਨੀ ਤੇਜ਼ੀ ਨਾਲ ਇਹ ਵਾਰਦਾਤਾਂ ਵਧ ਰਹੀਆਂ ਹਨ, ਇਸ ਨਾਲ ਆਮ ਲੋਕਾਂ ਦੇ ਮਨ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ। ਜ਼ਿਮਨੀ ਚੋਣਾਂ ਨੂੰ ਲੈ ਕੇ ਗਨੀਵ ਕੌਰ ਨੇ ਵੀ ਤਿੱਖਾ ਪ੍ਰਹਾਰ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਅਦਾਲਤ ਵਿੱਚ ਮੋਹਲਤ ਮੰਗ ਕੇ ਬਿਕਰਮ ਮਜੀਠੀਆ ਨੂੰ ਤਰਨ ਤਾਰਨ ਦੀ ਜ਼ਿਮਨੀ ਚੋਣ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਸਰਕਾਰ ਮਜੀਠੀਆ ਦੀ ਲੋਕਪ੍ਰਿਯਤਾ ਤੋਂ ਡਰਦੀ ਹੈ, ਕਿਉਂਕਿ ਜਦ ਵੀ ਮਜੀਠੀਆ ਜਨਤਾ ਦੇ ਵਿਚ ਆਉਂਦੇ ਹਨ, ਉਹਨਾਂ ਦਾ ਸਨੇਹਾ ਅਤੇ ਲੋਕਪਿਆਰ ਹੋਰ ਵਧਦਾ ਹੈ। ਗਨੀਵ ਕੌਰ ਨੇ ਕਿਹਾ ਕਿ ਬਿਕਰਮ ਮਜੀਠੀਆ ਦੇ ਮੁੱਛਾਂ ਨੂੰ ਤਾਅ ਦੇਣ ਤੋਂ ਸਰਕਾਰ ਡਰਦੀ ਹੈ ਪਰ ਗੁਰੂ ਸਾਹਿਬ ਦੀ ਮਿਹਰ ਨਾਲ ਬਿਕਰਮ ਮਜੀਠੀਆ ਜਲਦੀ ਰਿਹਾ ਹੋਣਗੇ ਅਤੇ ਸੱਚ ਦੀ ਜਿੱਤ ਹੋਵੇਗੀ।