ਫਾਜਿਲਕਾ ਦੇ ਹਸਪਤਾਲ ’ਚ ਸ਼ਰੇਆਮ ਹੋਈ ਗੁੰਡਾਗਰਦੀ/ ਝਗੜੇ ਤੋਂ ਬਾਅਦ ਹਸਪਤਾਲ ਆਏ ਭਰਾਵਾਂ ’ਤੇ ਹਮਲਾ/ ਘਟਨਾ ਦੀ ਵੀਡੀਓ ਵਾਇਰਲ, ਪੁਲਿਸ ਕਰ ਰਹੀ ਜਾਂਚ

0
8

ਫਾਜਿਲਕਾ ਦੇ ਸਿਵਲ ਹਸਪਤਾਲ ਵਿਚ ਸ਼ਰੇਆਮ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਐ। ਹਮਲੇ ਦੀ ਵਜ੍ਹਾ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਦੱਸਿਆ ਜਾ ਰਿਹਾ ਐ। ਜਾਣਕਾਰੀ ਅਨੁਸਾਰ ਰਸਤੇ ਵਿਚ ਲੱਗੇ ਜਾਮ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਦੋਵੇਂ ਧਿਰਾਂ ਦੇ ਕੁੱਝ ਲੋਕ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਸਨ। ਇਸੇ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਹਸਪਤਾਲ ਵਿਚ ਆ ਕੇ ਵਿਰੋਧੀ ਧਿਰ ’ਤੇ ਹਮਲਾ ਕਰ ਦਿੱਤਾ, ਜਿਸ ਦੀ ਵੀਡੀਓ ਸ਼ੋਸ਼ਲ ਮੀਡੀਆ ਵਿਚ ਤੇਜ਼ੀ ਨਾਲ ਵਾਇਰਲ ਹੋ ਰਹੀ ਐ। ਵੀਡੀਓ ਵਿਚ ਦੋਵੇਂ ਧਿਰਾਂ ਦੇ ਲੋਕ ਇਕ-ਦੂਜੇ ਤੇ ਹਮਲਾ ਕਰਦੇ ਦਿਖਾਈ ਦੇ ਰਹੇ ਨੇ। ਇਸ ਹਮਲੇ ਵਿਚ ਤਿੰਨ ਜਣੇ ਜ਼ਖਮੀ ਦੱਸੇ ਜਾ ਰਹੇ ਨੇ, ਜਿਨ੍ਹਾਂ ਵਿਚੋਂ ਦੋ ਨੂੰ ਗੰਭੀਰ ਹਾਲਤ ਦੇ ਚਲਦਿਆਂ ਰੈਫਰ ਕਰ ਦਿੱਤਾ ਗਿਆ ਐ ਜਦਕਿ ਇਕ ਇੱਥੇ ਹੀ ਇਲਾਜ ਅਧੀਨ ਐ। ਹਸਪਤਾਲ ਪ੍ਰਸ਼ਾਸਨ ਦੀ ਇਤਲਾਹ ਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹਾਲਾਤਾਂ ਨੂੰ ਕਾਬੂ ਕੀਤਾ। ਹਸਪਤਾਲ ਦੇ ਡਾਕਟਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਐ। ਉਧਰ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀਆਂ ਨੇ ਵੀ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

LEAVE A REPLY

Please enter your comment!
Please enter your name here