ਪੰਜਾਬ ਮੋਗਾ ਦੇ ਹਸਪਤਾਲ ਦੇ ਬਾਥਰੂਮ ’ਚੋਂ ਲਾਸ਼ ਬਰਾਮਦ; ਜਲੰਧਰ ਦਾ ਰਹਿਣ ਵਾਲਾ ਐ ਮ੍ਰਿਤਕ ਨੌਜਵਾਨ By admin - November 10, 2025 0 18 Facebook Twitter Pinterest WhatsApp ਮੋਗਾ ਦੇ ਸਰਕਾਰੀ ਹਸਪਤਾਲ ਅੰਦਰ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਲੋਕਾਂ ਨੇ ਹਸਪਤਾਲ ਦੇ ਬਾਥਰੂਮ ਵਿਚ ਇਕ ਨੌਜਵਾਨ ਦੀ ਲਾਸ਼ ਪਈ ਵੇਖੀ। ਮ੍ਰਿਤਕ ਦੀ ਪਛਾਣ ਸ੍ਰੀ ਚੰਦ ਵਾਸੀ ਜਲੰਧਰ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਇਕ ਮਰੀਜ਼ ਨੇ ਨੌਜਵਾਨ ਨੂੰ ਬੇਹੋਸ਼ ਪਏ ਨੂੰ ਵੇਖ ਕੇ ਵਾਰਡ ਇੰਚਰਾਜ ਨੂੰ ਸੂਚਿਤ ਕੀਤਾ, ਜਿਸ ਨੇ ਉਸ ਨੂੰ ਚੁੱਕ ਕੇ ਐਮਰਜੈਂਸੀ ਰੂਮ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਕੋਲੋਂ ਮਿਲੇ ਸਾਮਾਨ ਦੀ ਜਾਂਚ ਕੀਤੀ। ਇਸ ਦੌਰਾਨ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਸ਼੍ਰੀ ਚੰਦ ਵਾਸੀ ਜਲੰਧਰ ਵਜੋਂ ਹੋਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਮ੍ਰਿਤਕ ਦੇ ਜਲੰਧਰ ਤੋਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਆਉਣ ਅਤੇ ਉਸ ਦੀ ਮੌਤ ਕਿਵੇਂ ਹੋਈ, ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਮ੍ਰਿਤਕ ਦੇ ਰਿਸ਼ਤੇਦਾਰ ਗੋਪਾਲ ਦੇ ਦੱਸਣ ਮੁਤਾਬਕ ਸ਼੍ਰੀ ਚੰਦ ਜਲੰਧਰ ਵਿੱਚ ਰਸੋਈਏ ਦਾ ਕੰਮ ਕਰਦਾ ਸੀ ਅਤੇ ਉਸਦੇ ਚਾਰ ਬੱਚੇ ਹਨ। ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਕਿਹਾ, “ਸਾਨੂੰ ਸੂਚਨਾ ਮਿਲੀ ਕਿ ਹਸਪਤਾਲ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਅਸੀਂ ਮੌਕੇ ‘ਤੇ ਪਹੁੰਚੇ ਅਤੇ ਉਸਦੇ ਆਧਾਰ ਕਾਰਡ ਤੋਂ ਪਤਾ ਲੱਗਾ ਕਿ ਉਸਦਾ ਨਾਮ ਸ਼੍ਰੀ ਚੰਦ ਹੈ ਅਤੇ ਉਹ ਜਲੰਧਰ ਦਾ ਰਹਿਣ ਵਾਲਾ ਸੀ। ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।