ਪੰਜਾਬ ਬਰਨਾਲਾ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ; ਗਲਤ ਦਵਾਈ ਲੈਣ ਕਾਰਨ ਮੌਤ ਹੋਣ ਦਾ ਸ਼ੱਕ; ਮਾਨਸਿਕ ਤੌਰ ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਮ੍ਰਿਤਕ By admin - November 10, 2025 0 50 Facebook Twitter Pinterest WhatsApp ਬਰਨਾਲਾ ਦੇ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਾਸੀ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਐ। ਮ੍ਰਿਤਕ ਦੀ ਪਛਾਣ 21 ਸਾਲਾ ਦਵਿੰਦਰ ਸਿੰਘ ਵਜੋਂ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਨੌਕਰੀ ਨਾ ਮਿਲਣ ਕਾਰਨ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਗਲਤ ਦਵਾਈ ਲੈਣ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਤ ਐ ਅਤੇ ਗ੍ਰੈਜੂਏਸ਼ਨ ਦੀ ਪੜ੍ਹਾਈ ਦੇ ਨਾਲ ਨਾਲ ਨੌਕਰੀ ਦੀ ਭਾਲ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਸਰਕਾਰ ਅੱਗੇ ਮਦਦ ਲਈ ਅਪੀਲ ਕੀਤੀ ਐ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮ੍ਰਿਤਕ ਮਾਪਿਆਂ ਅਤੇ ਛੋਟੇ ਭਰਾ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਦਿਨ ਰਾਤ ਮਿਹਨਤ ਮਜ਼ਦੂਰੀ ਕਰਨ ਦੇ ਨਾਲ ਨਾਲ ਬਾਰਵੀਂ ਕਲਾਸ ਤੋਂ ਬਾਅਦ ਗ੍ਰੈਜੂਏਸ਼ਨ ਦੀ ਬਰਨਾਲਾ ਵਿੱਚ ਪੜ੍ਹਾਈ ਕਰ ਰਿਹਾ ਸੀ। ਉਹ ਫੌਜ ਅਤੇ ਪੰਜਾਬ ਸਰਕਾਰ ਦੀਆਂ ਨੌਕਰੀਆਂ ਲਈ ਅਪਲਾਈ ਕਰਨ ਦੇ ਨਾਲ ਨਾਲ ਖੇਡ ਗਰਾਊਂਡ ਵਿੱਚ ਸਰੀਰਕ ਪੱਖੋਂ ਆਪਦੀ ਤਿਆਰੀ ਕਰ ਰਿਹਾ ਸੀ। ਪਿਛਲੇ ਕਈ ਸਾਲਾਂ ਤੋਂ ਫੌਜ ਭਰਤੀਆਂ ਅਤੇ ਨੌਕਰੀਆਂ ਦੀ ਤਲਾਸ਼ ਕਰ ਰਿਹਾ ਮ੍ਰਿਤਕ ਦਵਿੰਦਰ ਸਿੰਘ ਦੇ ਦੋਸਤ ਕਈ ਸਰਕਾਰੀ ਨੌਕਰੀਆਂ ਤੇ ਤੈਨਾਤ ਹੋ ਗਏ ਪਰ ਦਵਿੰਦਰ ਸਿੰਘ ਦੀ ਕਿਸੇ ਵੀ ਵਿਭਾਗ ਵਿੱਚ ਸਿਲੈਕਸ਼ਨ ਅਤੇ ਫੌਜ ਵਿੱਚ ਭਰਤੀ ਨਹੀਂ ਹੋਈ ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ ਅਤੇ ਜਿਸਦੀ ਦਵਾਈ ਵੀ ਚੱਲ ਰਹੀ ਸੀ। ਇਸੇ ਦੌਰਾਨ ਉਸ ਨੇ ਗਲਤ ਦਵਾਈ ਲੈ ਲਈ ਗਈ ਜਿਸ ਕਾਰਨ ਉਹ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਜਿੱਥੇ ਇਲਾਜ ਦੌਰਾਨ ਉਹ ਮੌਤ ਹੋ ਗਈ। ਦਵਿੰਦਰ ਸਿੰਘ ਘਰ ਦੇ ਹਾਲਾਤਾਂ ਨੂੰ ਠੀਕ ਕਰਨ ਦੇ ਲਈ ਆਪਣੇ ਮਾਤਾ ਪਿਤਾ ਦੇ ਨਾਲ ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਨ ਵਿੱਚ ਸਹਿਯੋਗ ਕਰਦਾ ਸੀ ਪਰ ਇਸ ਮੰਦਭਾਗੀ ਘਟਨਾ ਨੇ ਪਰਿਵਾਰ ਨੂੰ ਝੰਝੋੜ ਕੇ ਰੱਖ ਦਿੱਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਅਤੀ ਗਰੀਬ ਪਰਿਵਾਰ ਦੀ ਸਹਾਇਤਾ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ ਤਾਂ ਜੋ ਬਾਕੀ ਰਹਿੰਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ। ਮ੍ਰਿਤਕ ਦਵਿੰਦਰ ਸਿੰਘ ਆਪਣੇ ਪਿੱਛੇ ਮਾਂ ਪਿਓ ਤੋਂ ਇਲਾਵਾ ਇਕ ਛੋਟਾ ਭਰਾ ਛੱਡ ਗਿਆ ਐ। ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਠੁਲੀਵਾਲ ਦੇ ਜਾਂਚ ਅਧਿਕਾਰੀ ਏਐਸਆਈ ਅਮਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਦੇ ਬਿਆਨਾਂ ਦੇ ਆਧਾਰ ਤੇ 194 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।