ਫਰੀਦਕੋਟ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਹੰਗਾਮਾ; ਨਸ਼ੇ ਮਾਮਲੇ ਦੇ ਮੁਲਜ਼ਮ ਦੇ ਪਰਿਵਾਰ ਦਾ ਪ੍ਰਦਰਸ਼ਨ; ਪੁਲਿਸ ’ਤੇ ਲਾਏ ਝੂਠੇ ਮਾਮਲੇ ’ਚ ਫਸਾਉਣ ਦੇ ਇਲਜ਼ਾਮ

0
54

 

ਬੀਤੀ ਸ਼ਾਮ ਫਰੀਦਕੋਟ ਸਿਟੀ ਪੁਲਿਸ ਥਾਣੇ ਦੇ ਬਾਹਰ ਉਸ ਵੇਲੇ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ ਜਦੋਂ ਨਸ਼ੇ ਦੇ ਮਾਮਲੇ ਵਿਚ ਨਾਮਜਦ ਇਕ ਨੌਜਵਾਨ ਦੇ ਪਰਿਵਾਰ ਨੇ ਝੂਠੇ ਪਰਚੇ ਦੇ ਇਲਜਾਮ ਲਾਉਂਦਿਆਂ ਪ੍ਰਦਰਸ਼ਨ ਕੀਤਾ। ਪਰਿਵਾਰ ਦੀਆਂ ਔਰਤਾਂ ਦਾ ਇਲਜਾਮ ਸੀ ਕਿ ਪੁਲਿਸ ਨੇ ਨੌਜਵਾਨ ਨੂੰ ਝੂਠੇ ਮਾਮਲੇ ਵਿਚ ਫਸਾਇਆ ਐ। ਦੂਜੇ ਪਾਸੇ ਪੁਲਿਸ ਦਾ ਕਹਿਣਾ ਸੀ ਕਿ ਸ਼ਿਵ ਨਾਮ ਦੇ ਨੌਜਵਾਨ ਨੂੰ 4 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਨੇ ਬੋਹੜ ਸਿੰਘ ਦਾ ਨਾਮ ਲਿਆ ਸੀ, ਜਿਸ ਦੇ ਚਲਦਿਆਂ ਉਸ ਨੂੰ ਨਾਮਜ਼ਦ ਕੀਤਾ ਗਿਆ ਐ।
ਪੁਲਿਸ ਦਾ ਕਹਿਣਾ ਐ ਕਿ ਸ਼ਿਵ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਜਿਸ ਲਈ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ, ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ, ਇੱਕ ਹੋਰ ਵਿਅਕਤੀ, ਬੋਹੜ ਸਿੰਘ, ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ, ਬੋਹੜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪਰਿਵਾਰ ਦਾ ਇਲਜਾਮ ਸੀ ਕਿ ਬੋਹੜ ਸਿੰਘ ਨੂੰ ਧੱਕੇਸ਼ਾਹੀ ਤਹਿਤ ਜ਼ਿੰਮੇਵਾਰ ਠਹਿਰਾਇਆ ਗਿਆ ਐ।
ਇਸ ਸਬੰਧ ਵਿੱਚ, ਸਹਾਇਕ ਪੁਲਿਸ ਸਟੇਸ਼ਨ ਇੰਚਾਰਜ ਸਤਪਾਲ ਸਿੰਘ ਨੇ ਦੱਸਿਆ ਕਿ 4 ਗ੍ਰਾਮ ਹੈਰੋਇਨ ਦੀ ਬਰਾਮਦਗੀ ਲਈ ਦਰਜ ਮਾਮਲੇ ਦੀ ਜਾਂਚ ਦੌਰਾਨ, ਬੋਹੜ ਸਿੰਘ ਦਾ ਨਾਮ ਸਾਹਮਣੇ ਆਇਆ, ਜਿਸ ਤੋਂ ਬਾਅਦ ਬੋਹੜ ਸਿੰਘ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕੁਝ ਗਲਤਫਹਿਮੀ ਸੀ, ਜਿਸ ਕਾਰਨ ਉਹ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਮਾਨਤੀ ਦੋਸ਼ ਹਨ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here