ਪੰਜਾਬ ਫਰੀਦਕੋਟ ਨੇੜੇ ਸੜਕ ਹਾਦਸੇ ’ਚ 3 ਦੀ ਮੌਤ, 4 ਜ਼ਖ਼ਮੀ; ਪਿੰਡ ਚੰਦਭਾਨ ਨੇੜੇ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ; ਵਿਆਹ ਸਮਾਗਮ ’ਚ ਸ਼ਾਮਲ ਹੋਣ ਜਾ ਰਹੇ ਸੀ ਕਾਰ ਸਵਾਰ By admin - November 10, 2025 0 58 Facebook Twitter Pinterest WhatsApp ਫਰੀਦਕੋਟ ਦੇ ਚੰਦਭਾਨ ਪਿੰਡ ਨੇੜੇ ਇੱਕ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ ਜੈਤੋ ਸ਼ਹਿਰ ਵਾਸੀ ਸੱਤ ਲੋਕਾਂ ਦਾ ਇੱਕ ਪਰਿਵਾਰ ਵਿਆਹ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ ਕਿ ਪਿੰਡ ਚੰਦਭਾਨ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦੀੱਤ ਐ। ਚਸ਼ਮਦੀਦਾਂ ਦੇ ਅਨੁਸਾਰ, ਜੈਤੋ ਸ਼ਹਿਰ ਤੋਂ ਆ ਰਹੀ ਕਾਰ ਅਚਾਨਕ ਤੇਜ਼ ਰਫ਼ਤਾਰ ਨਾਲ ਆਪਣਾ ਸੰਤੁਲਨ ਗੁਆ ਬੈਠੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸੱਤ ਤੋਂ ਅੱਠ ਲੋਕ ਸਨ, ਜਿਨ੍ਹਾਂ ਵਿੱਚ ਦੋ ਸਾਲ ਦਾ ਇੱਕ ਬੱਚਾ ਅਤੇ ਇੱਕ ਛੋਟੀ ਕੁੜੀ ਸ਼ਾਮਲ ਸੀ। ਜਾਣਕਾਰੀ ਅਨੁਸਾਰ, ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਬਾਕੀ ਦੋ ਜ਼ਖਮੀਆਂ ਦਾ ਇਲਾਜ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।