ਪੰਜਾਬ ਜਲੰਧਰ ਲੀਗਲ ਸੈੱਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ; ਰਾਜਾ ਵੜਿੰਗ ਦੇ ਬਿਆਨਾਂ ਨੂੰ ਲੈ ਕੇ ਚੁੱਕਿਆ ਕਦਮ By admin - November 10, 2025 0 15 Facebook Twitter Pinterest WhatsApp ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦਾ ਵਿਵਾਦ ਬੇਰੋਕ ਜਾਰੀ ਐ। ਇਸੇ ਨੂੰ ਲੈ ਕੇ ਕਾਂਗਰਸ ਦੇ ਜਲੰਧਰ ਤੋਂ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਕਾਹਲੋਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਐ। ਜਲੰਧਰ ਪ੍ਰੈੱਸ ਕਲੱਬ ਵਿਖੇ ਅਸਤੀਫੇ ਦਾ ਐਲਾਨ ਕਰਦਿਆਂ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਇਹ ਬਿਆਨ ਜਾਣਬੁੱਝ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਲਿਤ ਕਾਂਗਰਸੀ ਆਗੂ ਇਸ ਮਾਮਲੇ ਸਬੰਧੀ ਰਾਜਾ ਵੜਿੰਗ ਵਿਰੁੱਧ ਟਿੱਪਣੀ ਨਹੀਂ ਕਰ ਰਹੇ। ਉਨ੍ਹਾਂ ਨੇ ਕਾਂਗਰਸ ਹਾਈ ਕਮਾਂਡ ਨੂੰ ਰਾਜਾ ਵੜਿੰਗ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਜੇ ਤੱਕ ਕਿਸੇ ਵੀ ਦਲਿਤ ਕਾਂਗਰਸੀ ਆਗੂ ਨਾਲ ਕੋਈ ਚਰਚਾ ਨਹੀਂ ਹੋਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਉਹ ਜਲਦੀ ਹੀ ਕਿਸਾਨ ਆਗੂਆਂ ਅਤੇ ਦਲਿਤ ਭਾਈਚਾਰੇ ਦੀ ਮਦਦ ਨਾਲ ਰਾਜਾ ਵੜਿੰਗ ਵਿਰੁੱਧ ਸੜਕਾਂ ‘ਤੇ ਉਤਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਰਾਜਾ ਵੜਿੰਗ ਸਵਾਰਥ ਨਾਲ ਭਰੇ ਹੋਏ ਹਨ। ਉਨ੍ਹਾਂ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਵਜੋਂ ਰਾਜਾ ਵੜਿੰਗ ਦੀ ਨਿਯੁਕਤੀ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਰੋਜ਼ਾਨਾ ਵਿਵਾਦਪੂਰਨ ਬਿਆਨ ਦੇ ਰਹੇ ਹਨ, ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਾਂਗਰਸ ‘ਤੇ ਪਾਰਟੀ ਨੂੰ ਵੰਡਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ ਚੋਣ ਤੋਂ ਬਾਅਦ, ਕਾਂਗਰਸੀ ਆਗੂ ਵੀ ਅਹੁਦਿਆਂ ਦੀ ਦੌੜ ਵਿੱਚ ਲੱਗੇ ਹੋਏ ਹਨ, ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਾਂਗਰਸ ਹਾਈਕਮਾਨ ਤੋਂ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਗੂ ਦਲਿਤ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀ ਕਰਦਾ ਹੈ, ਤਾਂ ਕਾਂਗਰਸ ਪਾਰਟੀ ਨੇ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨਾ ਸੀ ਪਰ ਹੁਣ ਕਾਂਗਰਸਾ ਆਗੂ ਦੀਆਂ ਟਿੱਪਣੀਆਂ ਤੋਂ ਕਾਂਗਰਸੀ ਆਗੂ ਚੁੱਪ ਹਨ।