ਤਰਨ ਤਾਰਨ ਚੋਣ ਨੂੰ ਲੈ ਕੇ ਬੋਲੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ; ਵੋਟਰਾਂ ਨੂੰ ਸੋਚ ਸਮਝ ਕੇ ਫੈਸਲਾ ਲੈਣ ਦੀ ਕੀਤੀ ਅਪੀਲ

0
41

 

ਅਕਾਲੀ ਦਲ ਵਾਰਿਸ ਪੰਜਾਬ ਆਗੂ ਅਤੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਤਰਨ ਤਾਰਨ ਵਾਸੀਆਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਸੋਚ ਸਮਝ ਕੇ ਕਰਨ ਦੀ ਅਪੀਲ ਕੀਤੀ ਐ। ਇੱਥੇ ਮੀਡੀਆ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਸੰਗਤ ਤੇ ਪਾਰਟੀ ਵਰਕਰਾਂ ਦੇ ਧੰਨਵਾਦੀ ਹਨ।ਵੋਟ ਵਾਲੇ ਦਿਨ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚੋਣ ਅਮਲ ਸੁੱਖ-ਸ਼ਾਂਤੀ ਨਾਲ ਨੇਪਰੇ ਚੜ੍ਹਿਆ ਵੇਖਣਾ ਚਾਹੁੰਦੇ ਹਨ, ਇਸ ਲਈ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਐ।
ਤਰਸੇਮ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਨੂੰ ਲੋਕਤੰਤਰਕ ਅਤੇ ਸਹੀ ਤਰੀਕੇ ਨਾਲ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਪਾਰਟੀ ਦੇ ਵਰਕਰਾਂ ਖ਼ਿਲਾਫ਼ ਹਿੰਸਾ ਹੋਣੀ ਨਹੀਂ ਚਾਹੀਦੀ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੋਟ ਦੇਣ ਸਮੇਂ ਡਰ-ਭੈਅ ਤੋਂ ਮੁਕਤ ਰਹਿ ਕੇ ਸੋਚ-ਵਿਚਾਰ ਕੀਤਾ ਜਾਵੇ ਅਤੇ ਜੋ ਪਾਰਟੀ ਪੰਜਾਬ ਦੇ ਹੱਕਾਂ ਦੀ ਰੱਖਿਆ ਕਰ ਸਕੇ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਿਆਪਕ ਪ੍ਰਭਾਵ, ਭਰਿਸ਼ਟਾਚਾਰ ਅਤੇ ਝੂਠੇ ਪਰਚਿਆਂ ਦੀ ਨਿੰਦਿਆ ਕੀਤੀ।
ਤਰਸੇਮ ਨੇ ਕਿਹਾ ਕਿ ਨਸ਼ਿਆਂ ਨੇ ਯੁਵਾ ਪੀੜ੍ਹੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਅਤੇ ਬੇਇਨਸਾਫੀਆਂ ਅਤੇ ਸਟੇਟ-ਸੈਂਟਰ ਨਾਲ ਸੰਬੰਧਤ ਫੈਸਲਿਆਂ ਨੇ ਸਥਾਨਕ ਹੱਕਾਂ ਨੂੰ ਕਮਜ਼ੋਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਲੋਕਾਂ ਨੇ ਬੜਾ ਵੱਡਾ ਮਾਣ ਬਖਸ਼ਿਆ ਸੀ ਅਤੇ ਹੁਣ ਵੀ ਲੋਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਸੋਚ ਸਮਝ ਕੇ ਵਰਤੋਂ ਕਰਨ ਦੀ ਉਮੀਦ ਐ। ਕੇਂਦਰ ਦੇ ਰਾਜ ਸਰਕਾਰਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬਦਨੀਅਤ ਕਾਰਨ ਲੋਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਨਵਾਂ ਪਰਿਵਰਤਨ ਲਿਆਉਣਾ ਜ਼ਰੂਰੀ ਹੈ, ਜਿਸ ਲਈ ਦੇਸ਼-ਵਿਦੇਸ਼ ਦੀ ਸੰਗਤ ਨੂੰ ਇਕ ਝੰਡੇ ਹੇਠਾਂ ਇਕੱਠਾ ਹੋ ਕੇ ਹੰਭਲਾ ਮਾਰਨ ਦੀ ਲੋੜ ਐ।

LEAVE A REPLY

Please enter your comment!
Please enter your name here