Uncategorized ਸਮਰਾਲਾ ’ਚ ਚੋਰਾਂ ਨੇ ਦਿਨ ਦਿਹਾੜੇ ਘਰ ਨੂੰ ਬਣਾਇਆ ਨਿਸ਼ਾਨਾ/ ਘਰ ਦਾ ਤਾਲੇ ਤੋੜ ਕੇ ਸੋਨੇ-ਚਾਦੀ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ/ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ By admin - May 7, 2025 0 7 Facebook Twitter Pinterest WhatsApp ਸਮਰਾਲਾ ਸ਼ਹਿਰ ਅੰਦਰ ਚੋਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਦਿਖਾਈ ਦੇ ਰਹੇ ਨੇ। ਹਾਲਤ ਇਹ ਐ ਕਿ ਚੋਰ ਹੁਣ ਦਿਨ-ਦਿਹਾੜੇ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਣ ਲੱਗੇ ਨੇ। ਅਜਿਹਾ ਹੀ ਮਾਮਲਾ ਸ਼ਹਿਰ ਦੇ ਦੁਰਗਾ ਮੰਦਰ ਨੇੜਲੇ ਇਲਾਕੇ ਤੋਂ ਸਾਹਮਣੇ ਆਇਆ ਐ, ਜਿੱਥੇ ਦਿਨ ਦਿਹਾੜੇ ਘਰ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ ਚੋਰ ਸੋਨੇ ਚਾਦੀ ਦੇ ਗਹਿਣਿਆਂ ਤੋਂ ਇਲਾਵਾ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਵੇਲੇ ਪਰਿਵਾਰ ਕਿਸੇ ਰਿਸ਼ਤੇਦਾਰੀ ਵਿਚ ਗਿਆ ਹੋਇਆ ਸੀ ਕਿ ਪਿੱਛੋਂ ਘਰ ਅੰਦਰ ਦਾਖਲ ਹੋਏ ਚੋਰ ਗਹਿਣੇ ਤੇ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਹੋਏ ਸਾਮਾਨ ਵਿਚ ਪੰਜ ਤੋਲੇ ਸੋਨਾ, ਦੋ ਜੋੜੀ ਝਾਜਰਾ, ਕੁੱਝ ਚਾਂਦੀ ਦੇ ਸਿੱਕੇ 60 ਡਾਲਰ ਵਿਦੇਸ਼ੀ ਕਰੰਸੀ ਅਤੇ 4 ਤੋਂ 5 ਹਜ਼ਾਰ ਰੁਪਏ ਨਕਦੀ ਸ਼ਾਮਲ ਐ। ਘਰ ਦੇ ਮਾਲਕ ਦੇ ਦੱਸਣ ਮੁਤਾਬਕ ਉਹ 9 ਵਜੇ ਘਰੋਂ ਬਾਹਰ ਗਏ ਸੀ ਅਤੇ ਜਦੋਂ 4 ਵਜੇ ਵਾਪਸ ਪਰਤੇ ਤਾਂ ਘਰ ਦਾ ਤਾਲੇ ਟੁੱਟੇ ਹੋਏ ਸੀ ਅਤੇ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਇਸੇ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਵੀ ਦਿਖਾਈ ਦਿੱਤਾ, ਜੋ ਉਨ੍ਹਾਂ ਨੂੰ ਵੇਖ ਕੇ ਮੋਟਰ ਸਾਈਕਲ ਤੇ ਫਰਾਰ ਹੋ ਗਏ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।