ਪੰਜਾਬ ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਅੰਦਰ ਤਲਾਸ਼ੀ ਮੁਹਿੰਮ; ਥਾਂ ਥਾਂ ਨਾਕੇਬੰਦੀ ਕਰ ਕੇ ਕੀਤੀ ਜਾਂਚ By admin - November 11, 2025 0 13 Facebook Twitter Pinterest WhatsApp ਦਿੱਲੀ ਲਾਲ ਕਿਲੇ ਦੇ ਬਾਹਰ ਕਾਰ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਭਰ ਅੰਦਰ ਚੌਕਸੀ ਵਧਾ ਦਿੱਤੀ ਗਈ ਐ। ਇਸੇ ਤਹਿਤ ਮੋਗਾ ਪੁਲਿਸ ਵੱਲੋਂ ਦੇਰ ਰਾਤ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਡੀਜੀਪੀ ਪੰਜਾਬ ਅਤੇ ਐਸਐਸਪੀ ਦੇ ਹੁਕਮਾਂ ਅਨੁਸਾਰ ਸ਼ਹਿਰ ਦੇ ਵੱਖ ਵੱਖ 9 ਥਾਵਾਂ ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਹਰ ਨਾਕੇ ਦੇ ਉੱਪਰ 10 ਮੁਲਾਜ਼ਮ ਤੈਨਾਤ ਹਨ ਜਿਨ੍ਹਾਂ ਵਿੱਚ ਚਾਰ ਐਸਐਚਓ ਤੈਨਾਤ ਕੀਤੇ ਗਏ ਹਨ ਅਤੇ ਹਰ ਵਹੀਕਲ ਦੀ ਜਾਂਚ ਕੀਤੀ ਜਾ ਰਹੀ ਹੈ। ਰੈਡ ਅਲਰਟ ਨੂੰ ਲੈ ਕੇ ਪੂਰੀ ਤਰ੍ਹਾਂ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ।