ਪੰਜਾਬ ਜਲੰਧਰ ਨਿਗਮ ਮੁਲਾਜ਼ਮਾਂ ਦਾ ਤਨਖਾਹਾਂ ਨੂੰ ਲੈ ਕੇ ਧਰਨਾ; ਤਨਖਾਹਾਂ ਨਾ ਮਿਲਣ ਖਿਲਾਫ ਕੀਤੀ ਨਾਅਰੇਬਾਜ਼ੀ; ਮੰਗ ਛੇਤੀ ਨਾ ਮੰਨਣ ਤੇ ਧਰਨਾ ਤੇਜ਼ ਕਰਨ ਦੀ ਚਿਤਾਵਨੀ By admin - November 11, 2025 0 13 Facebook Twitter Pinterest WhatsApp ਜਲੰਧਰ ਵਿੱਚ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਤਨਖਾਹਾਂ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਐ। ਮੁਲਾਜਮਾਂ ਨੇ ਸ੍ਰੀ ਰਾਮ ਚੌਂਕ ਵਿਖੇ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਗਿਲਾ ਜਾਹਰ ਕੀਤਾ ਕਿ ਉਨ੍ਹਾਂ ਨੂੰ ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਐ। ਉਨ੍ਹਾਂ ਕਿਹਾ ਕਿ ਅੱਜ ਮੇਅਰ ਵਿਨੀਤ ਧੀਰ ਨਾਲ ਮੁਲਾਕਾਤ ਹੋ ਰਹੀ ਐ ਅਤੇ ਜੇਕਰ ਮੀਟਿੰਗ ਦੌਰਾਨ ਕੋਈ ਫੈਸਲਾ ਨਾ ਲਿਆ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ। ਮੁਲਾਜਮਾਂ ਨੇ ਕਿਹਾ ਕਿ ਕੰਪਨੀ ਵੱਲੋਂ ਕੁੱਲ 16 ਤੋਂ 17 ਨਿਯਮ ਲਾਗੂ ਕੀਤੇ ਗਏ ਹਨ, ਜਿਸ ਕਾਰਨ ਮੁਲਾਜਮਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਐ। ਮੁਲਾਜਮਾਂ ਚੌਕ ਨੂੰ ਹਰ ਪਾਸਿਓਂ ਬੰਦ ਕਰ ਦਿੱਤਾ ਜਿਸ ਕਾਰਨ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਟ੍ਰੈਫਿਕ ਨੂੰ ਡਾਇਵਰਟ ਕਰ ਕੇ ਸਥਿਤੀ ਨੂੰ ਕਾਬੂ ਕੀਤਾ। ਨਗਰ ਨਿਗਮ ਦੇ ਕਰਮਚਾਰੀ ਨੇ ਕਿਹਾ ਕਿ ਕੰਪਨੀ ਵੱਲੋਂ ਇੱਕ ਫਾਰਮ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜੇਕਰ ਕਰਮਚਾਰੀ ਨੌਕਰੀ ਛੱਡ ਦਿੰਦਾ ਹੈ ਤਾਂ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਰਮਚਾਰੀ ਦੇ ਵਿਚਾਰ ਕੰਪਨੀ ਨਾਲ ਮੇਲ ਨਹੀਂ ਖਾਂਦੇ ਤਾਂ ਵੀ ਉਹ ਨੌਕਰੀ ਨਹੀਂ ਛੱਡ ਸਕਦਾ, ਅਜਿਹੀ ਸਥਿਤੀ ਵਿੱਚ ਕੰਪਨੀ ਵੱਲੋਂ ਉਸ ਵਿਰੁੱਧ ਮਾਮਲਾ ਦਰਜ ਕੀਤਾ ਜਾ ਸਕਦਾ ਹੈ, ਜਿਸਦਾ ਵਰਕਰਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।