ਅਕਾਲ ਤਖਤ ਸਾਹਿਬ ਪਹੁੰਚਿਆ ਬੇਅਦਬੀ ਦਾ ਮਾਮਲਾ; ਆਲ ਇੰਡੀਆ ਸ਼ਡਿਊਲ ਕਾਸਟ ਕਮੇਟੀ ਨੇ ਕੀਤੀ ਸ਼ਿਕਾਇਤ; ਜਥੇਦਾਰ ਨੂੰ ਮੰਗ ਪੱਤਰ ਦੇ ਕੇ ਮੰਗੀ ਕਾਰਵਾਈ

0
16

 

ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਦੌਰਾਨ ਬਾਬਾ ਜੀਵਨ ਸਿੰਘ ਦੀ ਤਸਵੀਰ ਵਰਤੇ ਜਾਣ ਦਾ ਮਾਮਲਾ ਸ੍ਰੀ ਅਕਾਲ ਤਖਤ ਪਹੁੰਚ ਗਿਆ ਐ। ਆਲ ਇੰਡੀਆ ਸ਼ਡਿਊਲ ਕਾਸਟ ਅਤੇ ਬਾਬਾ ਜੀਵਨ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗੜਗੱਜ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਮੰਗੀ ਐ। ਜਥੇਦਾਰ ਨੂੰ ਸੌਂਪੇ ਮੰਗ ਪੱਤਰ ਵਿਚ ਜਥੇਬੰਦੀ ਆਗੂਆਂ ਨੇ ਕਿਹਾ ਕਿ ਸਾਬਕਾ ਐਮਐਲਏ ਦੀ ਮੀਟਿੰਗ ਦੌਰਾਨ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੇ ਨਾਲ ਕਾਂਗਰਸ ਆਗੂਆਂ ਦੀਆਂ ਨੰਗੇ ਸਿਰ ਵਾਲੀਆਂ ਤਸਵੀਰਾਂ ਲਗਾ ਕੇ ਘੋਰ ਬੇਅਦਬੀ ਕੀਤੀ ਗਈ ਐ, ਜਿਸ ਦੀ ਕਾਰਵਾਈ ਹੋਣੀ ਚਾਹੀਦੀ ਐ।

ਕਮੇਟੀ ਮੈਂਬਰਾਂ ਨੇ ਕਿਹਾ ਕਿ ਜਿੱਥੇ ਬਾਬਾ ਜੀ ਦਾ ਸਰੂਪ ਹੁੰਦਾ ਹੈ, ਉੱਥੇ ਅਸੀਂ ਸਿਰ ਢੱਕ ਕੇ ਤੇ ਨੰਗੇ ਪੈਰ ਸਤਿਕਾਰ ਕਰਦੇ ਹਾਂ, ਪਰ ਕਾਂਗਰਸ ਨੇ ਉਲਟ ਬੇਅਦਬੀ ਕੀਤੀ ਹੈ। ਉਹਨਾਂ ਨੇ ਮੰਗ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇ। ਇਸ ਦੇ ਨਾਲ ਉਹਨਾਂ ਨੇ ਰਾਜਾ ਵੜਿੰਗ ਖ਼ਿਲਾਫ਼ ਦਰਜ ਹੋਈ ਐਫ ਆਈ ਆਰ ਵਿੱਚ ਜਲਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਲੀਡਰਾਂ ਨੂੰ ਚਮਕਾਉਣ ਲਈ ਐਸੀ ਉੱਚ ਹਰਕਤਾਂ ਕਰ ਰਹੀ ਹੈ ਜਿਸ ਨਾਲ ਸਿੱਖ ਅਤੇ ਐਸੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਕਮੇਟੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਸਰਕਾਰ ਮਿਲੀ ਹੋਈ ਹੈ, ਜਿਸ ਕਾਰਨ ਰਾਜਾ ਵੜਿੰਗ ਦੀ ਅਜੇ ਤੱਕ ਗ੍ਰਿਫਤਾਰੀ ਨਹੀਂ ਹੋਈ।

LEAVE A REPLY

Please enter your comment!
Please enter your name here