ਦਿੱਲੀ ਧਮਾਕੇ ਤੋਂ ਬਾਅਦ ਅੰਮ੍ਰਿਤਸਰ ’ਚ ਹਾਈ ਅਲਰਟ; ਗੋਲਡਨ ਗੇਟ ਸਮੇਤ ਅਹਿਮ ਥਾਵਾਂ ’ਤੇ ਚੈਕਿੰਗ ਮੁਹਿੰਮ

0
74

 

ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਸਮੇਤ ਹੋਰ ਰਾਜਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਇਸੇ ਦੌਰਾਨ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਵਿਖੇ ਵਿਸ਼ੇਸ਼ ਨਾਕਾਬੰਦੀ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਤੁਸੀਂ ਤਸਵੀਰਾਂ ਵਿਚ ਦੇਖ ਸਕਦੇ ਹੋ ਕਿ ਪੁਲਿਸ ਪ੍ਰਸ਼ਾਸਨ ਸ਼ਹਿਰ ਦੇ ਸਾਰੇ ਖੇਤਰਾਂ, ਚੌਕਾਂ ਅਤੇ ਅਹਿਮ ਥਾਵਾਂ ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਆਉਣ-ਜਾਣ ਵਾਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਐ।
ਗੋਲਟਨ ਗੇਟ ਵਿਖੇ ਮੌਜੂਦ ਇੰਸਪੈਕਟਰ ਬਲਵਿੰਦਰ ਸਿੰਘ ਦੇ ਦੱਸਣ ਮੁਤਾਬਕ ਸ਼ਹਿਰ ਦੇ ਕਈ ਚੌਰਾਹਿਆਂ ‘ਤੇ ਵਿਸ਼ੇਸ਼ ਚੌਕੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਮੁੱਖ ਪੁਆਇੰਟ ਖੇਤਰ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਹੱਤਵਪੂਰਨ ਥਾਵਾਂ ‘ਤੇ ਖੇਤਰ ਗਸ਼ਤ ਅਤੇ ਨਾਕਾਬੰਦੀ ਕਰ ਕੇ ਜਾਂਚ ਮੁਹਿੰਮ ਚਲਾਈ ਹੋਈ ਐ ਜੋ ਅਗਲੇ ਹੁਕਮਾਂ ਤਕ ਜਾਰੀ ਰਹੇਗੀ।

LEAVE A REPLY

Please enter your comment!
Please enter your name here