ਪੰਜਾਬ ਸੰਗਰੂਰ ’ਚ ਮੰਤਰੀ ਬਰਿੰਦਰ ਗੋਇਲ ਦਾ ਕੇਂਦਰ ’ਤੇ ਹਮਲਾ; ਪੀਯੂ ਸਮੇਤ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਾਧੇ ਨਿਸ਼ਾਨੇ; ਕੇਂਦਰ ਨੂੰ ਅੱਗ ਨਾਲ ਨਾ ਖੇਡਣ ਦੀ ਦਿੱਤੀ ਸਲਾਹ By admin - November 11, 2025 0 53 Facebook Twitter Pinterest WhatsApp ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਯੂਨੀਵਰਸਿਟੀ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਐ। ਸੰਗਰੂਰ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨਾਲ ਲਗਾਤਾਰ ਧੱਕਾ ਕਰ ਰਹੀ ਐ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪਹਿਲਾਂ ਪੰਜਾਬ ਦੇ ਸਖਤ ਇਤਰਾਜ਼ਾਂ ਦੇ ਬਾਵਜੂਦ ਬੀਬੀਐਮਬੀ ਤੇ ਕੇਂਦਰੀ ਸੁਰੱਖਿਆ ਬੱਲ ਤੈਨਾਤ ਕੀਤੇ ਅਤੇ ਹੁਣ ਉਸੇ ਤਰਜ ਤੇ ਪੰਜਾਬ ਯੂਨੀਵਰਸਿਟੀ ਦੇ ਕਬਜਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਐ, ਜਿਸ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਦ ਨਹੀਂ ਕਰਨਗੇ। ਦਿੱਲੀ ਧਮਾਕੇ ਬਾਰੇ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਐ ਅਤੇ ਉਹ ਮਰਨ ਵਾਲਿਆਂ ਦੇ ਪਰਿਵਾਰਾਂ ਨੇ ਹਮਦਰਦੀ ਜਾਹਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਘਟਨਾ ਦੀ ਛੇਤੀ ਜਾਂਚ ਕਰਵਾ ਕੇ ਸੱਚ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਐ। ਤਰਨ ਤਾਰਨ ਜ਼ਿਮਨੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਤ ਫਤਵਾ ਦੇਣ ਦਾ ਮੰਨ ਬਣਾ ਲਿਆ ਐ ਅਤੇ ਪਾਰਟੀ ਇਹ ਸ਼ੀਟ ਭਾਰੀ ਬਹੁਮਤ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਵੋਟਾਂ ਵਿਚ ਧਾਦਲੀ ਜ਼ਰੀਏ ਚੋਣਾਂ ਜਿੱਤਣ ਦੀਆਂ ਕੋਸ਼ਿਸ਼ਾਂ ਕਰ ਰਹੇ ਨੇ ਜੋ ਲੋਕਤੰਤਰ ਤੇ ਲੋਕਾਂ ਨਾਲ ਵੱਡਾ ਧੋਖਾ ਐ।