Uncategorized ਪਟਿਆਲਾ ’ਚ ਸਕੂਲੀ ਬੱਚੇ ਲਿਜਾ ਰਹੀ ਗੱਡੀ ਨਾਲ ਭਿਆਨਕ ਹਾਦਸਾ/ ਤਿੰਨ ਸਕੂਲੀ ਬੱਚਿਆਂ ਦੀ ਹੋਈ ਮੌਤ, 5 ਗੰਭੀਰ ਜ਼ਖਮੀ/ ਤਿੰਨ ਨੂੰ ਪਟਿਆਲਾ ਕੀਤਾ ਰੈਫਰ, ਡਰਾਈਵਰ ਦੀ ਵੀ ਹੋਈ ਮੌਤ By admin - May 7, 2025 0 6 Facebook Twitter Pinterest WhatsApp ਪਟਿਆਲਾ ’ਚ ਸਕੂਲੀ ਬੱਚਿਆਂ ਦੀ ਗੱਡੀ ਨਾਲ ਵਾਪਰੇ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਇਸ ਹਾਦਸੇ ਵਿਚ 5 ਬੱਚੇ ਗੰਭੀਰ ਜ਼ਖਮੀ ਹੋਏ ਨੇ, ਜਿਨ੍ਹਾਂ ਨੂੰ ਪਟਿਆਲਾ ਲਈ ਰੈਫਰ ਕੀਤਾ ਗਿਆ ਐ। ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਗਈ ਐ। ਇਹ ਹਾਦਸਾ ਪਟਿਆਲਾ-ਸਮਾਣਾ ਰੋਡ ‘ਤੇ ਵਾਪਰਿਆ ਐ, ਜਿੱਥੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਇਨੋਵਾ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਤਿੰਨ ਸਕੂਲੀ ਬੱਚਿਆਂ ਦੀ ਮੌਤ ਹੋ ਗਏ ਅਤੇ ਕਈ ਬੱਚੇ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ, ਇੱਕ ਇਨੋਵਾ ਕਾਰ ਵਿੱਚ ਸਵਾਰ ਹੋਕੇ 12 ਵਿਦਿਆਰਥੀ ਜਾ ਰਹੇ ਸਨ, ਜਿਨ੍ਹਾਂ ਨੂੰ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ। ਤਿੰਨ ਬੱਚਿਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬਾਕੀ ਜ਼ਖਮੀ ਬੱਚਿਆਂ ਨੂੰ ਸਾਮਣਾ ਦੇ ਨਜ਼ਦੀਕੀ ਨਿੱਜੀ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਸਥਾਨ ਤੋਂ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਨੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਘਟਨਾ ਤੋਂ ਬਾਅਦ ਮਾਪਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ। ਹਾਦਸੇ ਦੀ ਖ਼ਬਰ ਮਿਲਦੇ ਹੀ ਬੱਚਿਆਂ ਦੇ ਮਾਪੇ ਹਸਪਤਾਲਾਂ ਵਿੱਚ ਪਹੁੰਚਣਾ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਰਜਿੰਦਰਾ ਹਸਪਤਾਲ ਪਹੁੰਚੇ ਗਏ ਹਨ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਐ।