ਸਰਹਿੰਦ ਨੇੜੇ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ; ਮੋਟਰ ਸਾਈਕਲ ਸਵਾਰਾਂ ਨੂੰ ਅਣਪਛਾਤਿਆਂ ਨੇ ਮਾਰੀ ਟੱਕਰ; ਲਾਸ਼ ਮੋਰਚਰੀ ’ਚ ਰਖਵਾ ਕੇ ਕਾਰਵਾਈ ਕੀਤੀ ਸ਼ੁਰੂ

0
16

ਸਰਹਿੰਦ ਨੈਸ਼ਨਲ ਹਾਈਵੇ ਤੇ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਦੇ ਦੱਸਣ ਮੁਤਾਬਕ ਦੋ ਨੌਜਵਾਨ ਮੋਟਰ ਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸੀ ਕਿ ਸੀਆਈਏ ਸਟਾਫ ਦਫਤਰ ਨੇੜੇ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਕੇ ਫਰਾਰ ਹੋ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਇੱਕ ਸੜਕ ਹਾਦਸਾ ਵਾਪਰਿਆ ਹੈ ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਤਾਂ ਉਹਨਾਂ ਨੇ ਦੇਖਿਆ ਕਿ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਮੋਟਰਸਾਈਕਲ ਤੇ ਸਨ ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਹਨਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਕੋਈ ਅਣਪਛਾਤਾ ਵਾਹਨ ਉਹਨਾਂ ਨੂੰ ਟੱਕਰ ਮਾਰ ਗਿਆ ਜਿਸ ਕਾਰਨ ਉਹਨਾਂ ਦੀ ਮੌਤ ਹੋਈ ਹੈ। ਦੋਵੇਂ ਨੌਜਵਾਨਾਂ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here