ਅੰਮ੍ਰਿਤਸਰ ਪੁਲਿਸ ਵੱਲੋਂ ਸ਼ੂਟਰ ਦਾ ਐਨਕਾਊਟਰ; ਪੰਸਾਰੀ ਦੀ ਦੁਕਾਨ ’ਤੇ ਚਲਾਈਆਂ ਸੀ ਗੋਲੀਆਂ; ਮੁਕਾਬਲੇ ਦੌਰਾਨ ਜ਼ਖਮੀ ਹਾਲਤ ’ਚ ਗ੍ਰਿਫਤਾਰ

0
20

ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਪੰਸਾਰੀ ਦੀ ਦੁਕਾਨ ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦਾ ਐਨਕਾਊਟਰ ਕੀਤਾ ਐ। ਪੁਲਿਸ ਨੇ ਉਜਵਲ ਹੰਸ ਨਾਮ ਦੇ ਸ਼ੂਟਰ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕੀਤਾ ਐ। ਪੁਲਿਸ ਨੂੰ ਮੁਲਜਮ ਦੇ ਪਿੰਡ ਰਾਮਦਵਾਲੀ ਵਿਖੇ ਛੁਪੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਪੁਲਿਸ ਤੇ ਗੋਲੀ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜਮ ਨੂੰ ਸਾਥੀ ਰਵੀ ਕੁਮਾਰ ਸਮੇਤ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਨ੍ਹਾਂ ਦਾ ਇਕ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਐ।
ਡੀਆਈਜੀ ਸੰਦੀਪ ਗੋਇਲ ਦੇ ਅਨੁਸਾਰ ਪੁਲਿਸ ਨੂੰ ਖੁਫੀਆ ਇਤਲਾਹ ਮਿਲੀ ਸੀ ਕਿ ਉੱਜਵਲ ਹੰਸ ਰਾਮਦਾਵਾਲੀ ਪਿੰਡ ਵਿੱਚ ਲੁਕਿਆ ਹੋਇਆ ਹੈ। ਜਦੋਂ ਪੁਲਿਸ ਉਸਨੂੰ ਫੜਨ ਲਈ ਪਹੁੰਚੀ, ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਕੀਤੀ। ਜਵਾਬੀ ਗੋਲੀਬਾਰੀ ਵਿੱਚ, ਉਹ ਪੁਲਿਸ ਦੀਆਂ ਗੋਲੀਆਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਹਿਰਾਸਤ  ਵਿਚ ਲੈ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਡੀਆਈਜੀ ਨੇ ਕਿਹਾ ਕਿ ਉੱਜਵਲ ਹੰਸ ਨੇ ਵਿਦੇਸ਼ ਵਿੱਚ ਰਹਿਣ ਵਾਲੇ ਗੈਂਗਸਟਰ ਕੇਸ਼ਵ ਸ਼ਿਵਾਲਾ ਦੇ ਇਸ਼ਾਰੇ ‘ਤੇ ਅਪਰਾਧਾਂ ਨੂੰ ਅੰਜ਼ਾਮ ਦੇ ਰਿਹਾ ਸੀ। ਇਸ ਨੇ ਜੰਡਿਆਲਾ ਗੁਰੂ ਵਿੱਚ ਗੋਲੀਬਾਰੀ ਵੀ ਉਸਦੇ ਇਸ਼ਾਰੇ ‘ਤੇ ਕੀਤੀ ਗਈ ਸੀ। ਪੁਲਿਸ ਨੇ ਕਿਹਾ ਕਿ ਗਿਰੋਹ ਪੈਸੇ ਵਸੂਲਣ ਅਤੇ ਡਰ ਦਾ ਮਾਹੌਲ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ, ਅਤੇ ਜਲਦੀ ਹੀ ਪੂਰੇ ਗਿਰੋਹ ਨੂੰ ਕਾਬੂ ਕਰ ਕੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here