ਪੰਜਾਬ ਚੰਡੀਗੜ੍ਹ ਦੇ ਹਸਪਤਾਲ ’ਚੋਂ ਭੱਜਿਆ ਫਾਂਸੀ-ਯਾਫਤਾ ਕੈਦੀ; ਸੈਕਟਰ-32 ’ਚੋਂ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ By admin - November 13, 2025 0 14 Facebook Twitter Pinterest WhatsApp ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿਚੋਂ ਇਕ ਖਤਰਨਾਕ ਕੈਦੀ ਦੇ ਪੁਲਿਸ ਗ੍ਰਿਫਤ ਵਿਚੋਂ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਬੱਚੀ ਨਾਲ ਰੇਪ ਤੇ ਕਤਲ ਮਾਮਲੇ ਵਿਚ ਫਾਂਸੀ-ਯਾਫਤਾ ਕੈਦੀ ਨੂੰ ਲੁਧਿਆਣਾ ਸੈਂਟਰਲ ਜੇਲ੍ਹ ਵਿਚੋਂ ਇਲਾਜ ਲਈ ਸੈਕਟਰ-32 ਦੇ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਹ ਪੁਲਿਸ ਮੁਲਾਜਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ਦੀ ਪੁਲਿਸ ਵੱਲੋਂ ਮੁਲਜਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਫਰਾਰ ਕੈਦੀ ਦੀ ਪਛਾਣ ਸੋਨੂ ਸਿੰਘ ਦੇ ਤੌਰ ‘ਤੇ ਹੋਈ ਹੈ ਜਿਸ ਨੂੰ ਲੁਧਿਆਣਾ ਅਦਾਲਤ ਵੱਲੋਂ ਮਾਰਚ ਮਹੀਨੇ ਵਿੱਚ 5 ਸਾਲ ਦੀ ਬੱਚੀ ਨਾਲ ਦੁਰਵਿਵਹਾਰ ਤੇ ਹੱਤਿਆ ਦੇ ਮਾਮਲੇ ‘ਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਹਸਪਤਾਲ ਦੇ ਅੰਦਰ ਮੌਕੇ ਦਾ ਫਾਇਦਾ ਚੁੱਕਦੇ ਹੋਏ ਕੈਦੀ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਲੁਧਿਆਣਾ ਸੈਂਟਰਲ ਜੇਲ੍ਹ ਦੇ ਅਧਿਕਾਰੀਆਂ ਦੇ ਬਿਆਨ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕਰ ਕਰ ਕੇ ਮੁਲਜਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਐ।