3100 ਪਿੰਡਾਂ ’ਚ ਬਣਨਗੇ ਨਵੇਂ ਖੇਡ ਸਟੇਡੀਅਮ; ਸੁਨਾਮ ਦੇ 29 ਪਿੰਡਾਂ ਅੰਦਰ ਖ਼ਰਚੇ ਜਾਣਗੇ 11.5 ਕਰੋੜ; ਮੰਤਰੀ ਅਮਨ ਅਰੋੜਾ ਨੇ ਦਿੱਤੀ ਜਾਣਕਾਰੀ

0
56

ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸੁਨਾਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 11 ਪਿੰਡਾਂ ਵਿਚ 5 ਕਰੋੜ 32 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮਾਂ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਪੰਜਾਬ ਦੇ 3100 ਪਿੰਡਾਂ ਅੰਦਰ ਲਗਭਗ 1100 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਬਿਹਤਰ ਖੇਡ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਲਗਾਤਾਰ ਯਤਨ ਕਰ ਰਹੀ ਐ, ਜਿਸ ਦੇ ਤਹਿਤ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ਹੋ ਰਹੀ ਐ।
ਸੁਨਾਮ ਦੇ ਪਿੰਡਾਂ ਵਿਚ ਬਣਨ ਵਾਲੇ ਖੇਡ ਸਟੇਡੀਅਮਾਂ ਬਾਰੇ ਉਨ੍ਹਾਂ  ਕਿਹਾ ਕਿ ਇਹ ਕੰਮ 3 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ, 200 ਤੋਂ ਵੱਧ ਘਰਾਂ ਦੀ ਉਸਾਰੀ ਲਈ 5 ਕਰੋੜ ਰੁਪਏ (ਲਗਭਗ 5 ਕਰੋੜ ਰੁਪਏ) ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ। ਇਸੇ ਦੌਰਾਨ ਘਰਾਂ ਲਈ ਮਨਜੂਰੀ ਪੱਤਰ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਸਰਕਾਰ ਦੇ ਕੰਮ ਦੀ ਸ਼ਲਾਘਾ ਕੀਤੀ।
ਰਾਜਾ ਵੜਿੰਗ ਦੇ ਬਿਆਨ ਬਾਰੇ ਪੁੱਛੇ ਜਾਣ ਤੇ ਅਮਨ ਅਰੋੜਾ ਨੇ ਕਿਹਾ ਕਿ ਰਾਜਨੀਤਿਕ ਆਗੂਆਂ ਨੂੰ ਆਪਣੀ ਜ਼ੁਬਾਨ ‘ਤੇ ਕਾਬੂ ਰੱਖਣਾ ਚਾਹੀਦਾ ਹੈ। ਲਾਲ ਕਿਲੇ ਦੀ ਘਟਨਾ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਮਜ਼ਬੂਤ ​​ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਅਮਨ ਅਰੋੜਾ ਨੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ।

LEAVE A REPLY

Please enter your comment!
Please enter your name here