ਕਪੂਰਥਲਾ ’ਚ ਹਾਦਸੇ ਦੌਰਾਨ ਇਕ ਮੌਤ, ਦੂਜੇ ਜ਼ਖਮੀ; ਖੰਭੇ ਨਾਲ ਟਕਰਾਈ ਬੇਕਾਬੂ ਹੋਈ ਕਾਰ; ਬਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਹਾਦਸਾ

0
12

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ’ਤੇ ਬੀਤੀ ਦੇਰ ਰਾਤ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਬੇਕਾਬੂ ਕਾਰ ਖੰਭੇ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਦਾ ਪੁੱਤਰ ਪ੍ਰਿਯਾਂਸ਼ੂ ਆਪਣੇ ਮਾਮੇ ਦਿਲਬਾਗ ਸਿੰਘ ਦੀ ਕਾਰ ਵਿਚ ਘਰ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਵਿਕਰਾਂਤ ਤੋਂ ਮਿਲੀ ਜਾਣਕਾਰੀ ਅਨੁਸਾਰ, ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਦਾ ਪੁੱਤਰ ਪ੍ਰਿਯਾਂਸ਼ੂ ਰਾਤ 11:30 ਵਜੇ ਦੇ ਕਰੀਬ ਆਪਣੇ ਮਾਮੇ ਦਿਲਬਾਗ ਸਿੰਘ ਦੀ ਕਾਰ (ਪੀਬੀ-05-ਜ਼ੈੱਡ-6090) ਵਿੱਚ ਪਿੰਡ ਬੁਤਾਲਾ ਨਾਲ ਸਬੰਧਤ ਬਾਜ਼ਾਰ ਤੋਂ ਘਰ ਵਾਪਸ ਆ ਰਿਹਾ ਸੀ। ਜਦੋਂ ਕਾਰ ਸੁਲਤਾਨਪੁਰ ਲੋਧੀ ਰੋਡ ‘ਤੇ ਸੁਭਾਸ਼ ਪੈਲੇਸ ਚੌਕ ਨੇੜੇ ਪਹੁੰਚੀ, ਤਾਂ ਬ੍ਰੇਕਾਂ ਫੇਲ੍ਹ ਹੋ ਗਈਆਂ, ਜਿਸ ਕਾਰਨ ਕਾਰ ਬੇਕਾਬੂ ਹੋ ਗਈ, ਇੱਕ ਖੰਭੇ ਨੂੰ ਟੱਕਰ ਮਾਰ ਦਿੱਤੀ, ਇੱਕ ਜੂਸ ਦੀ ਦੁਕਾਨ ਨਾਲ ਟਕਰਾ ਗਈ ਅਤੇ ਪਲਟ ਗਈ।
ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਲੋਕਾਂ ਦੀ ਮਦਦ ਨਾਲ ਦੋਵਾਂ ਸਵਾਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਪ੍ਰਿਯਾਂਸ਼ੂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਦਿਲਬਾਗ ਸਿੰਘ ਦਾ ਇਸ ਸਮੇਂ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ, ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਅਮਨਦੀਪ ਨੇ ਦੱਸਿਆ ਕਿ ਏਐਸਆਈ ਸਤਨਾਮ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

LEAVE A REPLY

Please enter your comment!
Please enter your name here