ਕੋਟਕਪੂਰਾ ਪੁਲਿਸ ਨੇ ਸਕੂਲ-ਕਾਲਜਾਂ ਨੇੜੇ ਵਧਾਈ ਚੌਕਸੀ; ਆਵਾਰਾਗਰਦੀ ਕਰਨ ਵਾਲੇ ਨੌਜਵਾਨਾਂ ’ਤੇ ਕਾਰਵਾਈ ਸ਼ੁਰੂ

0
14

 

ਫਰੀਦਕੋਟ ਪੁਲਿਸ ਨੇ ਸਕੂਲਾਂ-ਕਾਲਜਾਂ ਨੇੜੇ ਗੇੜੀ-ਰੂਟ ਮਾਰਨ ਵਾਲੇ ਨੌਜਵਾਨਾਂ ਖਿਲਾਫ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਐ। ਐਸਐਸਪੀ ਦੀਆਂ ਹਦਾਇਤਾਂ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਵਿਦਿਅਕ ਅਦਾਰਿਆਂ ਦੇ ਬਾਹਰ ਲੇਡੀਜ਼ ਪੁਲਿਸ ਦੀ ਤੈਨਾਤੀ ਦੇ ਨਾਲ ਨਾਲ ਪੀਸੀਆਰ ਟੀਮਾਂ ਦੀ ਗਸ਼ਤ ਵਧਾ ਦਿੱਤੀ ਐ। ਪੁਲਿਸ ਵੱਲੋਂ ਸ਼ੱਕੀ ਤੌਰ ਤੇ ਘੁੰਮਣ ਵਾਲੇ ਨੌਜਵਾਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਐ। ਇਸੇ ਤਹਿਤ ਪੁਲਿਸ ਨੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸਕੂਲ ਨੇੜੇ ਨਾਕੇਬੰਦੀ ਕਰ ਕੇ ਸ਼ੱਕੀਆਂ ਦੀ ਜਾਂਚ ਕੀਤੀ।
ਇਸ ਮੌਕੇ ਪੁਲਿਸ ਨੇ ਸਕੂਲ ਨੇੜਿਓ ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕਰਦੇ ਹੋਏ ਉਹਨਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸਖ਼ਤੀ ਨਾਲ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹ ਮੁੜ ਇਸ ਇਲਾਕੇ ਵਿੱਚ ਦਿਖੇ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਇਸ ਮੌਕੇ ‘ਤੇ ਡੀ.ਐਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਨੇੜੇ ਬਿਨਾਂ ਕਿਸੇ ਕਾਰਨ ਘੁੰਮਣ ਵਾਲੇ ਨੌਜਵਾਨਾਂ ‘ਤੇ ਨਿਗਰਾਨੀ ਰੱਖਦਿਆਂ ਕਾਰਵਾਈ ਕੀਤੀ ਜਾ ਰਹੀ ਹੈ।
ਕਾਬੂ ਕੀਤੇ ਨੌਜਵਾਨਾਂ ਦੇ ਮਾਪਿਆਂ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਹੋ ਜਿਹਾ ਵਰਤਾਅ ਦੁਬਾਰਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਹੋਵੇਗੀ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਮਝਾ ਕੇ ਰੱਖਣ ताकि ਸ਼ਹਿਰ ਦਾ ਮਾਹੌਲ ਸ਼ਾਂਤ ਅਤੇ ਸੁਰੱਖਿਅਤ ਰਹੇ। ਇਸ ਦੌਰਾਨ ਪੁਲਿਸ ਨੇ ਕੁਝ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਵੀ ਕਾਬੂ ਕੀਤੇ ਹਨ, ਜਿਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here