ਪੰਜਾਬ ਅਜਨਾਲਾ ’ਚ ਮਿਲੀ ਨਵਜੰਮੇ ਬੱਚੇ ਦੀ ਲਾਸ਼; ਨਹਿਰ ਕੋਲ ਕੂੜੇ ’ਚ ਸੁਟ ਗਏ ਕਲਯੁੱਗੀ ਮਾਪੇ; ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - November 14, 2025 0 14 Facebook Twitter Pinterest WhatsApp ਅਜਨਾਲਾ ਅਧੀਨ ਆਉਂਦੇ ਕੁਹਾਲੀ ਨਹਿਰ ਦੇ ਨੇੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਕੂੜੇ ‘ਚ ਸੁੱਟੀ ਮਿਲੀ। ਇਲਾਕਾ ਵਾਸੀਆਂ ਨੇ ਜਦੋਂ ਕੂੜੇ ਵਿੱਚੋਂ ਬੱਚੇ ਦੀ ਲਾਸ਼ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਬੱਚੇ ਦੇ ਜਨਮ ਕੁੱਝ ਸਮਾਂ ਪਹਿਲਾਂ ਹੀ ਹੋਇਆ ਸੀ। ਪੁਲਿਸ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਐ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਐ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਮੁਤਾਬਕ ਬੱਚੇ ਦਾ ਜਨਮ ਕੁੱਝ ਸਮਾਂ ਪਹਿਲਾਂ ਹੀ ਹੋਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਲਈ ਯਤਨ ਜਾਰੀ ਹਨ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਮਾਨਵਤਾ ਵਿਰੁੱਧ ਜੁਰਮ ਮੰਨਦੇ ਹੋਏ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦਾ ਕ੍ਰਿਤ ਘਟਾਉਣ ਦੀ ਹਿੰਮਤ ਨਾ ਕਰ ਸਕੇ।