
ਫਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਭਾਰੀ ਕਮੀ ਦਰਜ ਕੀਤੀ ਗਈ ਐ। ਇੱਥੇ ਪਿਛਲੇ ਸਾਲਾਂ ਤੇ ਮੁਕਾਬਲੇ ਪਰਾਲੀ ਸਾੜਣ ਦੇ ਮਾਮਲੇ 80 ਫੀਸਦੀ ਤਕ ਘਟੇ ਨੇ। ਇਹ ਸਾਰਾ ਕੁੱਝ ਖੇਤੀਬਾੜੀ ਮਹਿਕਮੇ ਦੀਆਂ ਕੋਸ਼ਿਸ਼ਾਂ ਸਦਕਾ ਸੰਭਵ ਹੋਇਆ ਐ, ਜਿਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਨਿਪਟਾਰੇ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੇ ਵੀ ਮਹਿਕਮੇ ਨੂੰ ਪੂਰੀ ਸਹਿਯੋਗ ਦਿੱਤਾ, ਜਿਸ ਕਾਰਨ ਮਾਮਲਿਆਂ ਵਿਚ ਗਿਰਾਵਟ ਆਈ ਐ। ਖੇਤੀਬਾੜੀ ਮਹਿਕਮੇ ਨੇ ਅਗਲੇ ਸਾਲਾਂ ਦੌਰਾਨ ਪਰਾਲੀ ਸਾੜਣ ਦੇ ਮਾਮਲੇ ਜ਼ੀਰੋ ਤਕ ਲਿਆਉਣ ਦਾ ਟੀਚਾ ਮਿਥਿਆ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਧਿਕਾਰੀ ਡਾ.ਜਗਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਭਗ 80ਫ਼ੀਸਦੀ ਘਟ ਗਏ ਹਨ, ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਨੂੰ ਦਿੱਤੇ ਗਏ ਭਰਪੂਰ ਸਹਿਯੋਗ ਸਦਕਾ ਹੀ ਕਮਿਸ਼ਨ ਫਾਰ ਏਅਰ ਮੋਨੀਟਰਿੰਗ ਕੰਟਰੋਲ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਜਿਸ ਲਈ ਉਹ ਧੰਨਵਾਦੀ ਹਨ।

