
ਤਰਨ ਤਾਰਨ ਵਿਚ ਹੋਈ ਸ਼ਾਨਦਾਰ ਜਿੱਤ ਨੂੰ ਲੈ ਕੇ ਆਪ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਐ। ਇਸ ਤਹਿਤ ਮਲੋਟ ਦੇ ਤਹਿਸੀਲ ਚੌਕ ਵਿਖੇ ਇਕੱਤਰ ਹੋਏ ਆਪ ਆਗੂਆਂ ਨੇ ਲੱਡੂ ਵੰਡ ਕੇ ਜਿੱਤ ਦੀ ਖੁਸ਼ੀ ਮਨਾਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਤਰਨ ਤਾਰਨ ਵਾਸੀਆਂ ਨੇ ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਕੰਮਾਂ ਤੇ ਮੋਹਰ ਲਾਈ ਐ। ਆਗੂਆਂ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੀ ਇਸੇ ਤਰ੍ਹਾਂ ਵੱਡੀ ਜਿੱਤ ਦਰਜ ਕਰੇਗੀ।

