ਤਰਨ ਤਾਰਨ ’ਚ ਇਮੀਗ੍ਰੇਸ਼ਨ ਸੈਂਟਰ ’ਤੇ ਚੱਲੀਆਂ ਗੋਲੀਆਂ; ਅਣਪਛਾਤੇ ਗੋਲੀਆਂ ਚਲਾ ਕੇ ਹੋਏ ਫਰਾਰ; ਫਿਰੌਤੀ ਦੀ ਮੰਗ ਪੂਰੀ ਨਾ ਹੋਣ ’ਤੇ ਹਮਲੇ ਦੇ ਚਰਚੇ

0
14

ਤਰਨ ਤਾਰਨ ’ਚ ਇਕ ਇਮੀਗ੍ਰੇਸ਼ਨ ਸੈਂਟਰ ਤੇ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀਆਂ ਚੱਲਣ ਖਬਰ ਸਾਹਮਣੇ ਆਈ ਐ। ਘਟਨਾ ਤਰਨ ਤਾਰਨ ਬੱਸ ਸਟੈਂਡ ਇਲਾਕੇ ਦੀ ਦੱਸੀ ਜਾ ਰਹੀ ਐ, ਜਿੱਥੇ ਫਾਈਵ ਸਟਾਰ ਇੰਮੀਗ੍ਰੇਸ਼ਨ ਨਾਮ ਦੇ ਦੁਕਾਨ ਤੇ ਅਣਪਛਾਤੇ ਮੋਟਰ ਸਾਇਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੋ ਗਏ। ਸੈਂਟਰ ਮਾਲਕ ਦੇ ਦੱਸਣ ਮੁਤਾਬਕ ਉਸ ਨੂੰ 50 ਲੱਖ ਫਿਰੌਤੀ ਦੇਣ ਦੀ ਕਾਲ ਆਈ ਸੀ, ਜਿਸ ਦੀ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਇਸੇ ਦੇ ਚਲਦਿਆਂ ਇਹ ਗੋਲੀਬਾਰੀ ਹੋਈ ਐ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਨਜ਼ਦੀਕ ਬੱਸ ਸਟੈਂਡ ਤਰਨਤਾਰਨ ਵਿਖੇ ਮੌਜੂਦ ਫਾਈਵ ਸਟਾਰ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਪਰਮਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਪਿੰਡ ਭਰੋਵਾਲ ਜ਼ਿਲ੍ਹਾ ਤਰਨ ਤਾਰਨ ਵੱਲੋਂ ਬੀਤੇ ਕੁਝ ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਵਾਲੇ ਵਿਅਕਤੀ ਜੈਸਲ ਚੰਬਲ ਗੈਂਗਸਟਰ ਦਾ ਭਰਾ ਦੱਸਦੇ ਹੋਏ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਿਸ ਸਬੰਧੀ ਐਸਐਸਪੀ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਵੀ ਦਰਜ ਕਰਾਈ ਗਈ ਹੋਈ ਹੈ ਅਤੇ ਉਸਦੀ ਜਾਂਚ ਸੀਆਈਏ ਸਟਾਫ ਅਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਹਮਲਾਵਰ ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਆਉਂਦੇ ਹਨ ਅਤੇ ਗੁਆਂਢੀਆਂ ਤੋਂ ਮਾਲਕ ਦੇ ਅੰਦਰ ਮੌਜੂਦ ਹੋਣ ਬਾਰੇ ਪੁੱਛਦੇ ਹਨ ਜਿਸ ਤੋਂ ਬਾਅਦ ਦੂਸਰੀ ਮੰਜ਼ਿਲ ‘ਤੇ ਮੌਜੂਦ ਇਮੀਗ੍ਰੇਸ਼ਨ ਸੈਂਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋ ਰੌਂਦ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਸ ਵਾਰਦਾਤ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ।

LEAVE A REPLY

Please enter your comment!
Please enter your name here