
ਫਰੀਦਕੋਟ ਪੁਲਿਸ ਨੇ ਦਾਸੂਵਾਲ ਗੈਂਗ ਦੇ ਤਿੰਨ ਗੁਰਗਿਆਂ ਨੂੰ ਮੁਕਾਬਲੇ ਤੋਂ ਬਾਅਦ 2 ਪਿਸਟਲ ਅਤੇ ਕਈ ਰੌਂਦਾਂ ਸਮੇਤ ਗ੍ਰਿਫਤਾਰ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਿੰਨੇ ਮੁਲਜਮ ਕਿਸੇ ਘਟਨਾ ਨੂੰ ਅੰਜ਼ਾਮ ਦੇਣ ਦੇ ਫਿਰਾਖ ਵਿਚ ਹਨ। ਪੁਲਿਸ ਨੇ ਮੌਕੇ ਤੇ ਰੇਡ ਮਾਰ ਕੇ ਮੁਲਜਮਾਂ ਨੂੰ ਆਤਮ ਸਮਰਪਣ ਨੂੰ ਕਿਹਾ ਪਰ ਮੁਲਜਮਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਤਿੰਨਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਵੇਰਵੇ ਸਾਂਝਾ ਕਰਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਅਰਸ਼ਦੀਪ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਏਰੀਆ ਵਿੱਚ ਘੁੰਮ ਰਿਹਾ ਹੈ। ਜਿਸ ਅਧਾਰ ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵੱਲੋਂ ਬਾਜਾਖਾਨਾ ਦੇ ਏਰੀਆਂ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਉਸ ਸਮੇ ਇਹ ਦੋਸ਼ੀ ਆਉਦਾ ਦਿਖਾਈ ਦਿੱਤਾ ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਆਤਮਰੱਖਿਆ ਵਿੱਚ ਪੁਲਿਸ ਪਾਰਟੀ ਵੱਲੋ ਜਵਾਬੀ ਫਾਇਰਿੰਗ ਕੀਤੀ ਗਈ। ਜਿਸ ਦੌਰਾਨ ਪੁਲਿਸ ਅਤੇ ਦੋਸ਼ੀ ਵਿਚਕਾਰ 6 ਰਾਊਡ ਫਾਇਰਿੰਗ ਹੋਈ ਅਤੇ ਦੋਸ਼ੀ ਜਖਮੀ ਹੋ ਗਿਆ। ਜਿਸ ਉਪਰੰਤ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਗ੍ਰਿਫਤਾਰ ਕੀਤੇ ਦੋਸ਼ੀ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ ਵਿੱਕੀ ਵਜੋ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾੜੀ ਕਲਾ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ ਮੌਕੇ ਪਰ 01 ਯੂਗਾਨਾ ਪਿਸਟਲ ਸਮੇਤ ਜਿੰਦਾ ਰੌਦ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋ ਇਲਾਵਾ ਐਚ.ਐਫ ਡੀਲਕਸ ਮੋਟਰਸਾਈਕਲ, ਜਿਸ ਤੇ ਦੋਸੀ ਸਵਾਰ ਹੋ ਕੇ ਆ ਰਿਹਾ ਸੀ, ਨੂੰ ਵੀ ਜਬਤ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਦੋਸ਼ੀ ਅਰਸ਼ਦੀਪ ਸਿੰਘ ਉਰਫ ਵਿੱਕੀ ਜੋ ਕਿ ਗੈਗਸਟਰ ਪ੍ਰਭ ਦੇਸੂਵਾਲ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦਾ ਸੀ। ਇਸ ਵੱਲੋ ਗੈਗਸਟਰ ਪ੍ਰਭ ਦੇਸੂਵਾਲ ਦੇ ਕਹਿਣ ਤੇ ਆਪਣੇ 2 ਸਾਥੀਆ ਨਾਲ ਮਿਲ ਕੇ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਸ ਦੋਸ਼ੀ ਵੱਲੋਂ ਪ੍ਰਭ ਦੇਸੂਵਾਲ ਦੇ ਇਸ਼ਾਰੇ ਤੇ ਰੈਕੀ ਵੀ ਕੀਤੀ ਜਾਂਦੀ ਸੀ। ਫਰੀਦਕੋਟ ਪੁਲਿਸ ਵੱਲੋਂ ਇਸੇ ਗੈਗ ਨਾਲ ਸਬੰਧਿਤ 2 ਦੋਸ਼ੀਆਂ ਬਲਜੀਤ ਸਿੰਘ ਉਰਫ ਕੱਦੂ ਅਤੇ ਸੰਨੀ ਨੂੰ ਬੀਤੇ ਦਿਨ ਪਿੰਡ ਪੰਜਗਰਾਈ ਦੇ ਸਰਕਾਰੀ ਸਕੂਲ ਦੇ ਸਟੇਡੀਅਮ ਪਾਸੋ 1 ਪਿਸਟਲ .30 ਬੋਰ ਅਤੇ ਜਿੰਦਾ ਰੌਦਾ ਸਮੇਤ ਕਾਬੂ ਕੀਤਾ ਗਿਆ ਸੀ। ਜਿਸ ਦੌਰਾਨ ਇਹ ਸਾਹਮਏ ਆਇਆ ਸੀ ਕਿ ਇਹਨਾ ਵੱਲੋ ਮਿਲ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ।
ਦੱਸਣਯੋਗ ਹੈ ਕਿ ਇਹਨਾ ਦੋਸ਼ੀਆ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ। ਦੋਸ਼ੀ ਅਰਸ਼ਦੀਪ ਸਿੰਘ ਉਰਫ ਵਿੱਕੀ ਦੇ ਖਿਲਾਫ ਖੋਹ ਦੀ ਵਾਰਦਾਤ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਹੈ ਅਤੇ ਇਸ ਦੇ ਸਾਥੀ ਬਲਜੀਤ ਸਿੰਘ ਉਰਫ ਕੰਦੂ ਦੇ ਖਿਲਾਫ ਬਲਜੀਤ ਸਿੰਘ ਉਰਫ ਕੰਦੂ ਦੇ ਖਿਲਾਫ 15 ਲੱਖ ਰੁਪਏ ਫਿਰੋਤੀ ਮੰਗਣ ਦੇ ਸਬੰਧ ਵਿੱਚ ਜਿਲ੍ਹਾ ਮੋਗਾ ਦੇ ਥਾਣਾ ਕੋਟ ਈਸ਼ੇ ਖਾ ਵਿਖੇ ਮਾਮਲੇ ਦਰਜ ਰਜਿਟਰ ਹਨ।

