ਪੰਜਾਬ ਫਿਰੋਜ਼ਪੁਰ ਚ ਗੋਲੀ ਚੱਲਣ ਨਾਲ ਨੌਜਵਾਨ ਜ਼ਖਮੀ; ਦੂਜੇ ਦਿਨ ਚੱਲੀ ਗੋਲੀ ਨਾਲ ਦਹਿਸ਼ਤ ਦਾ ਮਾਹੌਲ; ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - November 16, 2025 0 18 Facebook Twitter Pinterest WhatsApp ਫਿਰੋਜ਼ਪੁਰ ਅੰਦਰ ਗੋਲੀਆਂ ਚੱਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਘਟਨਾ ਸ਼ਹਿਰ ਦੇ ਬਗਦਾਦੀ ਗੇਟ ਇਲਾਕੇ ਤੋਂ ਸਾਹਮਣੇ ਆਇਆ ਐ, ਜਿੱਥੇ ਚੱਲੀ ਗੋਲੀ ਨਾਲ ਇੱਕ ਨੌਜਵਾਨ ਜਖਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਨੌਜਵਾਨ ਦੀ ਪਛਾਣ ਕਪਿਲ ਵਜੋਂ ਹੋਈ ਐ। ਮਾਮਲਾ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਐ। ਘਟਨਾ ਤੋਂ ਬਾਅਦ ਮੌਕੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਖਮੀ ਨੌਜਵਾਨ ਕਪਿਲ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਬਗਦਾਦੀ ਗੇਟ ਕੋਲ ਖੜਾ ਸੀ ਕਿ ਦੋ ਨੌਜਵਾਨ ਆਏ ਪਹਿਲਾਂ ਉਨ੍ਹਾਂ ਹੱਥੋਪਾਈ ਕੀਤੀ ਅਤੇ ਬਾਅਦ ਵਿੱਚ ਇੱਕ ਨੌਜਵਾਨ ਦੇ ਪਿਸਤੌਲ ਕੱਢ ਗੋਲੀ ਚਲਾ ਦਿੱਤੀ ਅਤੇ ਗੋਲੀ ਉਸਦੇ ਪੱਟ ਵਿੱਚ ਲੱਗ ਗਈ ਜਿਸ ਦੌਰਾਨ ਉਹ ਜਖਮੀ ਹੋ ਗਿਆ ਜਿਸਨੂੰ ਹੁਣ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਧਰ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।