ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਜਥਾ ਵਿਦੇਸ਼ ਰਵਾਨਾ; ਫਿਨਲੈਂਡ ਦੀ ਯੂਨੀਵਰਸਿਟੀ ਵਿਖੇ ਪ੍ਰਾਪਤ ਕਰੇਗਾ ਸਿਖਲਾਈ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿਖਾਈ ਹਰੀ ਝੰਡੀ

0
13

ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਇਸੇ ਤਹਿਤ ਸਿੱਖਿਆ ਮੰਤਰੀ ਵੱਲੋਂ 72 ਅਧਿਆਪਕਾਂ ਦੇ ਤੀਜੇ ਬੈਂਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਅਧਿਆਪਕ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ।

ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ। ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।

LEAVE A REPLY

Please enter your comment!
Please enter your name here