ਮਾਨਸਾ ’ਚ ਕਿਸਾਨਾਂ ਨੇ ਘੇਰਿਆ ਡੀਸੀ ਦਾ ਘਰ; ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਕੀਤੀ ਮੰਗ

0
13

ਕਿਸਾਨਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਐ। ਡੀਸੀ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਬੈਠੇ ਕਿਸਾਨਾਂ ਦਾ ਕਹਿਣਾ ਐ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਗਈ ਹੈ ਜਿਸ ਕਾਰਨ ਕਿਸਾਨਾਂ ਦੀ ਫ਼ਸਲ ਰੁੱਲ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਅਜੇ ਝੋਨੇ ਦੀ ਫ਼ਸਲ ਖੜੀ ਹੈ ਤੇ ਕਈ ਕਿਸਾਨਾਂ ਦੇ ਘਰਾਂ ਵਿੱਚ ਝੋਨਾ ਪਿਆ ਹੈ ਪਰ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੇ ਮੰਡੀਆਂ ਮੁੜ ਚਾਲੂ ਕਰਨ ਦੀ ਮੰਗ ਕੀਤੀ ਐ।

ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਨੇ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਉਹ ਜਿਲਾ ਫੂਡ ਕੰਟਰੋਲਰ ਅਫ਼ਸਰ ਦੇ ਦਫਤਰ ਧਰਨਾ ਦੇਣ ਲਈ ਪਹੁੰਚੇ ਸੀ ਪਰ ਕੋਈ ਅਧਿਕਾਰੀ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਉ ਕਰਨਾ ਪਿਆ ਹੈ। ਕਿਸਾਨ ਆਗੂਆਂ ਨੇ ਕਿਹਾ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  65 ਦੇ ਕਰੀਬ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋ ਪਹਿਲਾਂ ਵੀ ਜਿਲਾ ਮੰਡੀ ਅਫ਼ਸਰ ਦੇ ਦਫਤਰ ਦਾ ਘਿਰਾਉ ਕੀਤਾ ਗਿਆ ਸੀ ਪਰ ਉਸ ਦਿਨ ਅਧਿਕਾਰੀਆਂ ਦੇ ਵਿਸ਼ਵਾਸ ਤੋ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਮਸਲਾ ਹੱਲ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here