ਜਲੰਧਰ ਦੀ ਮਿੱਠੂ ਬਸਤੀ ’ਚ ਸ਼ਰੇਆਮ ਚੱਲੀਆਂ ਗੋਲੀਆਂ; ਰੰਜ਼ਿਸ਼ ਦੇ ਚਲਦਿਆਂ ਘਰ ਨੂੰ ਬਣਾਇਆ ਨਿਸ਼ਾਨਾ

0
16

ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਦੀ ਹੱਦ ’ਚ ਪੈਂਦੇ ਬਸਤੀ ਮਿੱਠੂ ਦੇ ਖੇਤਰ ’ਚ  ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਕੁਝ ਵਿਅਕਤੀਆਂ ਵੱਲੋਂ ਪਹਿਲਾਂ ਇੱਕ ਘਰ ’ਤੇ ਇੱਟਾਂ ਪੱਥਰਾਂ ਨਾਲ ਹਮਲਾ ਕੀਤਾ ਅਤੇ ਫਿਰ ਸਿੱਧੀਆਂ ਗੋਲੀਆਂ ਚਲਾ ਕੇ ਫਰਾਰ ਹੋ ਗਏ। ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਹਮਲੇ ਦੀ ਵਜ੍ਹਾਂ ਦੋ ਧਿਰਾਂ ਵਿਚਾਲੇ ਰੰਜ਼ਿਸ਼ ਦੱਸੀ ਜਾ ਰਹੀ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਨਾਮ ਦੇ ਸਖਸ਼ ਨੇ ਦੱਸਿਆ ਕਿ ਉਸ ਦਾ ਆਪਣੇ ਇਕ ਰਿਸ਼ਤੇਦਾਰ ਨਾਲ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਬੀਤੀ ਸ਼ਾਮ ਰਿਸ਼ਤੇਦਾਰ ਨੇ ਉਸ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਪਰ ਰਿਸ਼ਤੇਦਾਰੀ ਦਾ ਮਾਮਲਾ ਹੋਣ ਕਰ ਕੇ ਉਸ ਨੇ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦੇ ਨਤੀਜੇ ਵਜੋਂ ਰਿਸ਼ਤੇਦਾਰ ਆਪਣੇ ਕੁਝ ਸਾਥੀਆਂ ਨਾਲ ਰਾਤ ਸਮੇਂ ਉਨ੍ਹਾਂ ਦੇ ਘਰ ਆਇਆ ਤੇ ਘਰ ’ਤੇ ਇੱਟਾਂ ਦੇ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਉਸ ਦੇ ਭਰਾ ਨੇ ਹਮਲਾਵਰਾਂ ਦਾ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਭੱਜਦੇ ਹੋਏ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਉਹ ਭੱਜ ਕੇ ਘਰਾਂ ’ਚ ਲੁਕ ਗਏ ਤੇ ਜਾਨ ਬਚਾਈ। ਪੀੜਤ ਵੱਲੋਂ ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਨੇ, ਜਿਸ ਵਿਚ ਕੁੱਝ ਲੋਕ ਇੱਟਾਂ ਰੋੜੇ ਚਲਾਉਂਦੇ ਅਤੇ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਨੇ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here