ਡੇਰਾ ਬਾਬਾ ਨਾਨਕ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ; ਕਾਰਤਾਰਪੁਰ ਕੋਰੀਡੋਰ ਨੇੜਿਓ ਬਰਾਮਦ ਹੋਈ ਲਾਸ਼; ਦੋ ਦਿਨ ਪਹਿਲਾਂ ਤੋਂ ਸੀ ਲਾਪਤਾ, ਪੁਲਿਸ ਕਰ ਰਹੀ ਜਾਂਚ

0
16

 

ਗੁਰਦਾਸਪੁਰ ਦੇ  ਹਲਕਾ ਡੇਰਾ ਬਾਬਾ ਨਾਨਕ ਵਿਖੇ ਇਕ 28 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਹੋਈ ਐ। ਮ੍ਰਿਤਕ ਦੀ ਲਵਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕ ਦੋ ਦਿਨ ਪਹਿਲਾਂ ਭੇਦਭਰੀ  ਹਾਲਤ ਵਿਚ ਲਾਪਤਾ ਹੋਇਆ ਸੀ, ਜਿਸ ਦੀ ਲਾਸ਼ ਕਰਤਾਰਪੁਰ ਕੋਰੀਡੋਰ ਨੇੜੇ ਬਣੇ ਪੁਰਾਣੇ ਗੇਟ ਕੋਲੋਂ ਬਰਾਮਦ ਹੋਈ ਐ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਪੁਲਿਸ ਦੇ ਡੀਐਸਪੀ ਜੋਗਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਡੇਰਾ ਬਾਬਾ ਨਾਨਕ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹਨਾਂ ਦਾ ਪੁੱਤਰ ਸੁੱਕਰਵਾਰ ਰਾਤ ਤੋਂ ਹੀ ਘਰੋਂ ਲਾਪਤਾ ਹੈ। ਉਹਨਾਂ ਦੱਸਿਆ ਕਿ ਉਕਤ ਨੌਜਵਾਨ ਦੀ ਪੁਲਿਸ ਤੇ ਪਰਿਵਾਰ ਵੱਲੋਂ ਭਾਲ ਕੀਤੀ ਜਾ ਰਹੀ ਸੀ ਤੇ ਅੱਜ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਲਵਪ੍ਰੀਤ ਸਿੰਘ ਦੀ ਲਾਸ ਕਰਤਾਰਪੁਰ ਕੋਰੀਡੋਰ ਨਜਦੀਕ ਬਣੇ ਪੁਰਾਣੇ ਗੇਟ ਉੱਪਰ ਪਈ ਹੋਈ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਲਾਸ ਨੂੰ ਕਬਜੇ ਵਿੱਚ ਲੈ ਕੇ ਤਪਤੀਸ ਸ਼ੁਰੂ ਕਰ ਦਿੱਤੀ ਗਈ ਹੈ ਤੇ ਲਾਸ ਨੂੰ ਪੋਸਟਮਾਰਟਮ ਲਿ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੀ ਮਾਤਾ ਤੇ ਜੀਜਾ ਅਖਤਿਆਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਲੜਕੇ ਲਵਪ੍ਰੀਤ ਸਿੰਘ ਨੂੰ ਡੇਰਾ ਬਾਬਾ ਨਾਨਕ ਦਾ ਇੱਕ ਨੌਜਵਾਨ ਗੈਸ ਏਜੰਸੀ ਵਿੱਚੋਂ ਨਾਲ ਲੈ ਕੇ ਆਇਆ ਸੀ ਤੇ ਉਸ ਤੋਂ ਬਾਅਦ ਲਵਪ੍ਰੀਤ ਸਿੰਘ ਆਪਣੇ ਘਰ ਵਾਪਸ ਨਹੀਂ ਆਇਆ ਤੇ ਉਸੇ ਰਾਤ ਤੋਂ ਤੂੰ ਉਸਦਾ ਫੋਨ ਵੀ ਬੰਦ ਆ ਰਿਹਾ ਸੀ। ਉਹਨਾਂ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਲਾਸ ਅੱਜ ਕਰਤਾਰਪੁਰ ਕੋਰੀਡੋਰ ਨਜ਼ਦੀਕ ਬਣੇ ਗੇਟ ਉੱਪਰੋਂ ਸੱਕੀ ਹਾਲਤ ਵਿੱਚ ਮਿਲੀ ਹੈ। ਉਹਨਾਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਕਿ ਸਾਡੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ ਤੇ ਸਾਨੂੰ ਇਨਸਾਫ ਮਿਲ ਸਕੇ।

LEAVE A REPLY

Please enter your comment!
Please enter your name here