ਫਿਰੋਜਪੁਰ ’ਚ ਕਿਸਾਨਾਂ ਨੇ ਫੂਕੇ ਕੇਂਦਰ ਦੇ ਪੁਤਲੇ; ਬਿਜਲੀ ਦੇ ਨਿੱਜੀਕਰਨ ਨੂੰ ਲੈ ਕੇ ਪ੍ਰਗਟਾਇਆ ਰੋਸ; ਚਿੱਪ ਵਾਲੇ ਮੀਟਰ ਪੁੱਟ ਕੇ ਸੁਟਣ ਦੀ ਚਿਤਾਵਨੀ

0
17

ਕਿਸਾਨ ਜਥੇਬੰਦੀਆਂ ਨੇ ਬਿਜਲੀ ਖੇਤਰ ਦੇ ਨਿੱਜੀਕਰਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਐ। ਇਸੇ ਨੂੰ ਲੈ ਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਆਗੂਆਂ ਨੇ ਫਿਰੋਜ਼ਪੁਰ ਦੇ ਪਿੰਡਾਂ ਵਿਚ ਧਰਨੇ ਰੈਲੀਆਂ ਦੌਰਾਨ ਕੇਂਦਰ ਸਰਕਾਰ ਦੇ ਪੁਤਲੇ ਫੂਕੇ। ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਖੇਤਰ ਸੂਬਿਆਂ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਐ, ਇਸ ਲਈ ਉਹ ਕੇਂਦਰ ਸਰਕਾਰ ਵੱਲੋਂ ਬਿਜਲੀ ਖੇਤਰ ਦੇ ਨਿੱਜੀਕਰਨ ਖਿਲਾਫ ਵੱਡਾ ਸੰਘਰਸ਼ ਵਿੱਢਣਗੇ। ਕਿਸਾਨਾਂ ਨੇ ਪਿੰਡਾਂ ਵਿਚ ਲੱਗੇ ਚਿੱਪ ਵਾਲੇ ਮੀਟਰ ਪੁੱਟ ਕੇ ਸੁੱਟਣ ਦੀ ਚਿਤਾਵਨੀ ਵੀ ਦਿੱਤੀ।

ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ,ਦਿਲਬਾਗ ਸਿੰਘ ਗਿੱਲ ਜਿਲਾ ਪ੍ਰਧਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇ ਵਾਲਾ ਨੇ ਕਿਹਾ ਕਿ ਅੱਜ ਬਿਜਲੀ ਬੋਰਡ ਦੇ ਨਿੱਜੀਕਰਨ ਦੇ ਵਿਰੋਧ ਚ ਫਿਰੋਜ਼ਪੁਰ ਜਿਲੇ ਦੇ ਵੱਖ ਵੱਖ ਪਿੰਡਾਂ ਅਤੇ ਜੋਨ ਮੱਲਾਂਵਾਲਾ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਵਾਬ ਦਵੇ ਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ, ਇਸ ਕਰਕੇ ਇਸ ਦਾ ਕੇਂਦਰੀਕਰਨ ਨਾ ਕੀਤਾ ਜਾਵੇ ਬਿਜਾਲੀ ਸੋਧ ਬਿਲ ਦੇ ਖਰੜੇ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਵਿੱਚ ਮਤਾ ਪਾ ਕੇ ਭੇਜਿਆ ਜਾਵੇ। ਆਗੂਆਂ ਕਿਹਾ ਕਿ ਜੇਕਰ ਬਿਜਲੀ ਸੋਧ ਬਿੱਲ ਲਾਗੂ ਹੁੰਦਾ ਹੈ ਤਾਂ ਲੋਕਾਂ ਨੂੰ ਦਿੱਤੀ ਜਾ ਰਹੀ 300 ਯੂਨਿਟ ਦੀ ਮਾਫੀ ਉਹ ਵੀ ਬੰਦ ਹੋ ਜਾਵੇਗੀ ਤੇ ਕਿਸਾਨਾਂ ਨੂੰ ਮੋਟਰਾਂ ਤੇ ਜੋ ਬਿਜਲੀ ਬਿੱਲ ਦੀ ਸਬਸਿਡੀ ਮਿਲ ਰਹੀ ਹੈ ਉਹ ਵੀ ਬੰਦ ਕਰ ਦਿੱਤੀ ਜਾਵੇਗੀ। ਜਿੱਥੇ ਪਿਛਲੀਆਂ ਸਰਕਾਰਾਂ ਨੇ ਬਿਜਲੀ ਪੈਦਾ ਕਰਨ ਦੇ ਅਧਿਕਾਰ ਨਿੱਜੀ ਹੱਥਾਂ ਵਿੱਚ ਦਿੱਤੇ ਹਨ, ਉੱਥੇ ਜੇਕਰ ਬਿਜਲੀ ਸੋਧ ਬਿਲ ਲਾਗੂ ਹੁੰਦਾ ਹੈ ਤਾਂ ਬਿਜਲੀ ਵੇਚਣ ਦਾ ਅਧਿਕਾਰ ਵੀ ਕਾਰਪੋਰੇਟ ਘਰਾਣੇ ਦੇ ਹੱਥਾਂ ਵਿੱਚ ਚਲਾ ਜਾਵੇਗਾ।

ਕਿਸਾਨ ਆਗੂਆਂ ਕਿਹਾ ਕਿ ਬਿਜਲੀ ਦਾ ਨਿੱਜੀਕਰਨ ਕਿਸੇ ਕੀਮਤ ਵੀ ਨਹੀਂ ਹੋਣ ਦਿਆਂਗੇ। ਕਿਸਾਨ ਆਗੂਆਂ ਨੇ ਪਿੰਡਾਂ ਵਿਚ ਲੱਗੇ ਚਿੱਪ ਵਾਲੇ ਮੀਟਰ ਪੁੱਟ ਕੇ ਸੁੱਟਣ ਦੀ ਚਿਤਾਵਨੀ ਵੀ ਦਿੱਤੀ। ਆਗੂਆਂ ਨੇ ਕਿਹਾ ਕਿ ਇਹ ਮੁੱਦਾ ਲੋਕਾਂ ਦੇ ਬੁਨਿਆਦੀ ਹੱਕਾਂ ਨਾਲ ਜੁੜਿਆ ਹੋਇਆ ਐ, ਇਸ ਲਈ ਬਿਜਲੀ ਖੇਤਰ ਦੇ ਨਿੱਜੀਕਰਨ ਨੂੰ ਕਿਸੇ ਵੀ ਕੀਮਤ ਦੇ ਸਫਲ ਨਹੀਂ ਹੋਣ ਦੇਣਗੇ।

LEAVE A REPLY

Please enter your comment!
Please enter your name here