ਫਤਹਿਗੜ੍ਹ ਸਾਹਿਬ ਪਹੁੰਚੀ ‘ਸੀਸੁ ਦੀਆ ਪਰ ਸਿਰਰੁ ਨ ਦੀਆ’ ਸਾਈਕਲ ਯਾਤਰਾ; ਦਿੱਲੀ ਤੋਂ ਸ਼ੁਰੂ ਹੋਈ ਸੀ ਯਾਤਰਾ

0
51

ਦਿੱਲੀ ਦੇ ਗੁਰਦੁਆਰਿਆਂ ਸਾਹਿਬ ਸ਼ੀਸ਼ ਗੰਜ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸਾਇਕਲ ਯਾਤਰਾ ਜੋ ਸ਼੍ਰੋਮਣੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਪਿਛਲੇ ਕਈ ਦਿਨਾਂ ਤੋਂ ਪੈਂਡਾ ਤੈਅ ਕਰਦੀ ਹੋਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੀ ਜਿਥੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਵਿੱਚ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਤੇ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ,ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਮੈਨੇਜਰ ਰਣਜੀਤ ਸਿੰਘ ਵਿਸ਼ੇਸ਼, ਸੀਨੀਅਰ ਆਗੂ ਅਮਰਦੀਪ ਸਿੰਘ ਧਾਰਨੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਇਹ ਸਾਇਕਲ ਯਾਤਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਹੈ। ਇਹ ਯਾਤਰਾ ਦਾ ਮੁੱਖ ਉਦੇਸ਼ ਭਾਈਚਾਰਕ ਸਾਂਝ,ਸਿੱਖੀ ਸਰੂਪ ਦੇ ਧਾਰਨੀ ਬਣਨਾ, ਨਸ਼ਿਆਂ ਖ਼ਿਲਾਫ਼ ਪੈਦਾ ਕਰਨਾ, ਵਾਤਾਵਰਨ ਦੀ ਸੰਭਾਲ, ਅਤੇ ਗੁਰੂਆਂ ਸਿੰਘਾਂ ਸ਼ਹੀਦਾਂ ਦੀਆਂ ਅਦੁੱਤੀਆ ਸ਼ਹਾਦਤਾਂ ਤੋਂ ਨੌਜਵਾਨ ਪੀੜੀ ਨੂੰ ਜਾਣੂ ਕਰਵਾਉਣਾ ਹੈ।
ਜੀਕੇ ਨੇ ਕਿਹਾ ਕਿ ਇਹ ਸਾਇਕਲ ਯਾਤਰਾ ਹਿੰਦ ਦੀ ਚਾਦਰ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਅਸਥਾਨ ਸ਼ੀਸ਼ ਗੰਜ ਸਾਹਿਬ ਤੋਂ ਸ਼ੁਰੂ ਕੀਤੀ ਗਈ ਹੈ।ਜੋ ਸੰਦੇਸ਼ ਦਿੰਦੀ ਹੋਈ ਅੱਜ ਫਤਿਹਗੜ੍ਹ ਸਾਹਿਬ ਵਿਖੇ ਪੁੱਜੀ ਹੈ। ਇਹ ਯਾਤਰਾ 520 ਕਿਲੋਮੀਟਰ ਦਾ ਸਫ਼ਰ ਤੈਅ ਕਰਦੀ ਹੋਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜ਼ਨਮ ਅਸਥਾਨ ਗੁਰਦੁਆਰਾ ਸਾਹਿਬ ਗੁਰੂ ਕਾ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾ ਕੇ ਸਮਾਪਿਤ ਹੋਵੇਗੀ।

LEAVE A REPLY

Please enter your comment!
Please enter your name here