Uncategorized ਅੰਮ੍ਰਿਤਸਰ ਦੌਰੇ ’ਤੇ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਤੇ ਮਹਿੰਦਰ ਭਗਤ/ ਤਣਾਅ ਦੇ ਮੱਦੇਨਜ਼ਰ ਸਰਹੱਦੀ ਇਲਾਕੇ ਦੇ ਹਾਲਾਤਾਂ ਦਾ ਲਿਆ ਜਾਇਜ਼ਾ/ ਮੁੱਖ ਮੰਤਰੀ ਮਾਨ ਦੇ ਹੁਕਮਾਂ ਤਹਿਤ ਆਪੋ-ਆਪਣੇ ਜ਼ਿਲ੍ਹਿਆਂ ’ਚ ਪਹੁੰਚ ਰਹੇ ਮੰਤਰੀ By admin - May 10, 2025 0 7 Facebook Twitter Pinterest WhatsApp ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਆਪਣੇ ਮੰਤਰੀਆਂ ਨੂੰ ਆਪੋ-ਆਪਣੇ ਹਲਕਿਆਂ ਅੰਦਰ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਦੇ ਹੁਕਮ ਕੀਤੇ ਨੇ, ਜਿਸ ਤੋਂ ਬਾਅਦ ਮੰਤਰੀਆਂ ਨੇ ਗ੍ਰਹਿ ਜ਼ਿਲ੍ਹਿਆਂ ਵਿਚ ਪਹੁੰਚਣਾ ਸ਼ੁਰੂ ਕਰ ਦਿੱਤਾ ਐ। ਇਸੇ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੋਹਿੰਦਰ ਭਗਤ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਿੰਡ ਪਿੰਡ ਦੌਰਾ ਕਰ ਕਰ ਕੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਤੋਂ ਇਲਾਵਾ ਆਲਾ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਨੇ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸ ਔਖੇ ਵੇਲੇ ਜੋ ਕੋਈ ਵੀ ਜਮ੍ਹਾਖੋਰੀ ਜਾਂ ਵੱਧ ਵਸੂਲੀ ਕਰਦਾ ਫੜਿਆ ਗਿਆ, ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਉਹ ਸਰਹੱਦੀ ਖੇਤਰ ਵਿੱਚ ਹੋਣਗੇ ਅਤੇ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਜੋ ਵੀ ਚਾਹੀਦਾ ਹੈ, ਉਹ ਮੁਹੱਈਆਂ ਕਰਵਾਉਣ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਬੇਵਜਾ ਦੇ ਡਰ ਤੋਂ ਬਚਣ ਦੀ ਅਪੀਲ ਕੀਤੀ।