
ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਖਿਲਾਫ ਵੱਡਾ ਐਕਸ਼ਨ ਕਰਦਿਆਂ ਦੋ ਜਣਿਆਂ ਨੂੰ ਢਾਈ ਕਿੱਲੋਂ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜੇ ਗਏ ਮੁਲਜਮਾਂ ਦੇ ਤਾਰ ਸਰਹੱਦ ਪਾਰਲੇ ਸਮਗਲਰਾਂ ਨਾਲ ਜੁੜੇ ਹੋਏ ਸਨ ਅਤੇ ਫੜੀ ਗਈ ਹੈਰੋਇਨ ਡਰੋਨ ਰਾਹੀਂ ਮੰਗਵਾਈ ਗਈ ਸੀ। ਮੁਲਜਮਾਂ ਦੀ ਪਛਾਣ ਗੁਰਭੇਜ ਸਿੰਘ ਭੇਜਾ ਪੁੱਤਰ ਹਰਦੇਵ ਸਿੰਘ ਵਾਸੀ ਹਰੂਵਾਲ, ਥਾਣਾ ਡੇਰਾ ਬਾਬਾ ਨਾਨਕ ਵਜੋਂ ਹੋਈ ਐ। ਮੁਲਜਮ ਸ਼ਰਾਬ ਠੇਕੇਦਾਰਾਂ ਲਈ ਨਾਜਾਇਜ਼ ਸ਼ਰਾਬ ਫੜਣ ਦਾ ਕੰਮ ਕਰਦੇ ਕਰਦੇ ਹੈਰੋਇਨ ਸਮਗਲਰ ਬਣੇ ਹਨ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਪੁਲਿਸ ਨੇ ਜਿੱਥੇ ਸਰਹੱਦੀ ਇਲਾਕੇ ਵਿੱਚੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਦੋਵਾਂ ਨੂੰ ਮੋਟਰ ਸਾਈਕਲ ਤੇ ਜਾਂਦਿਆਂ ਨੂੰ ਕਾਬੂ ਕੀਤਾ ਐ। ਇਨ੍ਹਾਂ ਕੋਲੋਂ ਕਰੋੜਾਂ ਰੁਪਏ ਕੀਮਤ ਦੀ 2 ਕਿਲੋ 544 ਗਰਾਮ ਹੈਰੋਇਨ ਬਰਾਮਦ ਹੋਈ ਐ। ਦੋਹਾਂ ਦੀ ਉਮਰ 25 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ ਤੇ ਦੋਵੇ ਪਹਿਲਾਂ ਆਪ ਕਾਰੀ ਵਿਭਾਗ ਦੇ ਠੇਕੇਦਾਰਾਂ ਨਾਲ ਨਜਾਇਜ਼ ਸ਼ਰਾਬ ਫੜਨ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਇਹ ਕੀ ਇਹ ਹੀਰੋਇਨ ਡਰੋਨ ਰਾਹੀ ਪਾਕਿਸਤਾਨ ਤੋਂ ਮੰਗਵਾਈ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਡੀ ਕੇ ਚੌਧਰੀ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਦੌਰਾਨ ਬੀ.ਐੱਸ.ਐਫ. ਦੇ ਸਹਿਯੋਗ ਨਾਲ ਟੀ ਪੁਆਇੰਟ ਰੁਡਿਆਣਾ ਮੋੜ ਕਲਾਨੌਰ ਵਿਖੇ ਨਾਕਾਬੰਦੀ ਦੌਰਾਨ 2 ਸ਼ੱਕੀ ਵਿਅਕਤੀਆਂ ਜੋ ਮੋਟਰਸਾਈਕਲ ਤੇ ਸਵਾਰ ਸਨ, ਨੂੰ ਸ਼ੱਕ ਦੇ ਬਿਨਾਹ ਤੇ ਰੋਕਿਆ ਗਿਆ। ਇਹਨਾਂ ਦੋਵਾਂ ਦੀ ਡੀਐਸਪੀ ਰੈਂਕ ਦੇ ਅਧਿਕਾਰੀ ਨੂੰ ਬੁਲਾ ਕੇ ਚੈਕਿੰਗ ਕਰਵਾਈ ਗਈ ਤਾਂ ਇਹਨਾਂ ਪਾਸੋਂ ਇੱਕ ਵਜ਼ਨਦਾਰ ਮੋਮੀ ਲਿਫਾਫਾ ਬਰਾਮਦ ਕੀਤਾ ਗਿਆ, ਜਿਸ ਵਿੱਚੋ 2 ਕਿਲੋ 544 ਗ੍ਰਾਮ ਹੈਰੋਇੰਨ ਬਰਾਮਦ ਹੋਈ।
ਦੋਹਾਂ ਦੇ ਖਿਲਾਫ ਥਾਣਾ ਕਲਾਨੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਹਨਾਂ ਦੀ ਪਹਿਚਾਨ ਮੰਗਲ ਸਿੰਘ ਉਰਫ ਮੰਗੂ ਪੁੱਤਰ ਕੁਲਦੀਪ ਸਿੰਘ ਵਾਸੀ ਗੋਪਾਲ ਨਗਰ ਅਜਨਾਲਾ ਅਤੇ ਗੁਰਭੇਜ ਸਿੰਘ ਭੇਜਾ ਪੁੱਤਰ ਹਰਦੇਵ ਸਿੰਘ ਵਾਸੀ ਹਰੂਵਾਲ, ਥਾਣਾ ਡੇਰਾ ਬਾਬਾ ਨਾਨਕ ਦੇ ਤੌਰ ਤੇ ਹੋਈ ਹੈ। ਮੁਢਲੀ ਪੁੱਛਗਿੱਛ ਦੌਰਾਨ ਮੁਲਜਮਾਂ ਨੇ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਸਤੇ ਮੰਗਵਾਉਣ ਦੀ ਗੱਲ ਕਬੂਲੀ ਐ। ਪੁਲਿਸ ਵੱਲੋਂ ਮੁਲਜਮਾਂ ਦੀ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਐ।

