
ਲੁਧਿਆਣਾ ਪੁਲਿਸ ਨੇ ਅਤਿਵਾਦੀ ਮਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਜਣਿਆਂ ਨੂੰ ਮੁਕਾਬਲੇ ਤੋਂ ਬਾਦ ਗ੍ਰਿਫਤਾਰ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਪਹਿਲਾਂ ਕਾਬੂ ਕੀਤੇ ਅਤਿਵਾਦੀਆਂ ਦੀ ਪੁਛਗਿੱਛ ਦੇ ਆਧਾਰ ਤੇ ਮੁਲਜਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਫੜਣ ਲਈ ਜਾਲ ਵਿਛਾਇਆ ਹੋਇਆ ਸੀ। ਪੁਲਿਸ ਨੇ ਲਾਡੋਵਾਲ ਟੋਲ ਪਲਾਜਾ ਨੇੜੇ ਮੁਲਜਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜਮਾਂ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਤਿੰਨਾਂ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਗਿਆ ਐ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਾਬੂ ਕੀਤੇ ਮੁਲਜਮ ਗ੍ਰਨੇਡ ਡਿਲੀਵਰੀ ਲੈਣ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ਅਨੁਸਾਰ ਗ੍ਰਨੇਡ ਹਮਲਾ ਕਰਨਾ ਸੀ। ਉਨ੍ਹਾਂ ਤੋਂ ਦੋ ਚੀਨੀ-ਬਣੇ ਗ੍ਰਨੇਡ, ਪੰਜ ਚੀਨੀ ਪਿਸਤੌਲ ਅਤੇ 50 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੁਲਿਸ ਦੇ ਦੱਸਣ ਮੁਤਾਬਕ ਇਹ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਇੱਕ ਗੈਂਗਸਟਰ-ਅੱਤਵਾਦੀ ਮਾਡਿਊਲ ਸੀ। ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨਾਲ ਉਨ੍ਹਾਂ ਦੇ ਸਬੰਧਾਂ ਦਾ ਵੀ ਖੁਲਾਸਾ ਹੋਇਆ ਹੈ। ਉਹ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅੱਤਵਾਦੀ ਹਮਲਿਆਂ ਲਈ ਹਥਿਆਰ ਚੁੱਕਦੇ ਅਤੇ ਪਹੁੰਚਾਉਂਦੇ ਸਨ। ਉਨ੍ਹਾਂ ਨੇ ਸਰਕਾਰੀ ਇਮਾਰਤਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਗ੍ਰਨੇਡ ਹਮਲੇ ਕਰਨੇ ਸਨ।

