
ਫਗਵਾੜਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਸਾਬਕਾ ਪਟਵਾਰੀ ਦੀ ਮੌਤ ਜਦਕਿ ਕਈ ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਐ। ਇਹ ਹਾਦਸਾ ਇਕ ਤੇਜ਼ ਰਫਤਾਰ ਟਰੱਕ ਵੱਲੋਂ ਆਲੂਆਂ ਦੀ ਭਰੀ ਟਰੈਕਟਰ ਟਰਾਲੀ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਐ। ਮ੍ਰਿਤਕ ਦੀ ਪਛਾਣ ਗੁਰਮੇਲ ਵਿੰਸ ਵਾਸੀ ਪੰਜੋਦਾ ਵਜੋਂ ਹੋਈ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਥਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਮੌਕੇ ‘ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਆਲੂਆਂ ਨਾਲ ਭਰੀ ਟਰਾਲੀ ਲੁਧਿਆਣਾ ਵੱਲ ਜਾ ਰਹੇ ਸੀ ਕਿ ਰਸਤੇ ਵਿਚ ਇਕ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮੌਕੇ ਤੇ ਮੌਜੂਦ ਪਿੰਡ ਦੀ ਸਾਬਕਾ ਮੁਖੀ ਮਨਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਕਿ ਇੱਕ ਟਰੈਕਟਰ ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ ਐ। ਜਦੋਂ ਉਹ ਮੌਕੇ ਪਹੁੰਚੇ ਤਾਂ ਉਨ੍ਹਾਂ ਨੂੰ ਗੁਰਮੇਲ ਸਿੰਘ ਮ੍ਰਿਤਕ ਮਿਲਿਆ, ਜਦੋਂ ਕਿ ਉਸਦਾ ਪੁੱਤਰ ਕਮਲਪ੍ਰੀਤ ਸਿੰਘ ਜ਼ਖਮੀ ਹੋ ਗਿਆ।
ਲੋਕਾਂ ਵੱਲੋਂ ਸੂਚਨਾ ਦੇਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਹਾਦਸੇ ਵਿੱਚ ਜ਼ਖਮੀ ਮ੍ਰਿਤਕ ਦੇ ਪੁੱਤਰ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

