ਅਕਾਲੀ ਆਗੂ ਨਛੱਤਰ ਸਿੰਘ ਨੂੰ ਮਿਲੀ ਵੱਡੀ ਰਾਹਤ; ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ; ਅਕਾਲੀ ਦਲ ਵੱਲੋਂ ਫੈਸਲੇ ਦਾ ਸਵਾਗਤ

0
16

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਮਿਲੀ ਜ਼ਮਾਨਤ ਦਾ ਸਵਾਗਤ ਕਰਦਿਆਂ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਨੇ ਗਲਤ ਹੱਥਕੰਡੇ ਵਰਤਦਿਆਂ ਨਛੱਤਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੂੰ ਹਾਈ ਕੋਰਟ ਨੇ ਵੀ ਨਾਜਾਇਜ਼ ਕਰਾਰ ਦਿੱਤਾ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਸਾਰਾ ਕੁਝ ਆਪਣੀ ਹਾਰ ਦੇ ਡਰੋਂ ਕੀਤਾ ਸੀ।

ਦੱਸਣਯੋਗ ਐ ਕਿ ਤਰਨਤਾਰਨ ਪੁਲਿਸ ਨੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ 15 ਨਵੰਬਰ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅਕਾਲੀ ਦਲ ਦੇ ਦੋਸ਼ਾਂ ਨੂੰ ਸਹੀ ਮੰਨਦਿਆਂ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਐ।  ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਵੱਡਾ ਫੇਲੀਅਰ ਐ, ਜਿਸ ਨੇ ਸਿਆਸੀ ਬਦਲਾਖੋਰੀ ਤਹਿਤ ਇਹ ਕਾਰਵਾਈ ਕੀਤੀ ਸੀ।

LEAVE A REPLY

Please enter your comment!
Please enter your name here