ਅੰਮ੍ਰਿਤਸਰ ਤੋਂ ਵਿਸ਼ਾਲ ਨਗਰ ਕੀਰਤਨ ਰਵਾਨਾ; ਸ਼ਹੀਦੀ ਸ਼ਤਾਬਦੀ ਮੌਕੇ ਦਿੱਤਾ ਸ਼ਾਂਤੀ ਦਾ ਸੰਦੇਸ਼; ਰਸਤੇ ’ਚ ਲੰਗਰ ਤੇ ਚਾਹ ਪਾਣੀ ਦਾ ਪ੍ਰਬੰਧ

0
15

ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ’ਤੇ ਸਥਿਤ ਡੇਰਾ ਬਾਬਾ ਭੂਰੀ ਵਾਲਿਆਂ ਤੋਂ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਰ ਅਗਲੇ ਪੈਂਡੇ ਲਈ ਰਵਾਨਾ ਹੋਇਆ। ਇਹ ਨਗਰ ਬੀਤੇ ਕੱਲ੍ਹ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਦੇਰ ਰਾਤ ਅੰਮ੍ਰਿਤਸਰ ਪਹੁੰਚਿਆ ਸੀ। ਇਸ ਮੌਕੇ ਆਪ ਆਗੂਆਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਰਸਤੇ ਵਿਚ ਲੰਗਰ ਤੇ ਚਾਹ-ਪਾਣੀ ਦੇ ਖਾਸ ਪ੍ਰਬੰਧ ਕੀਤੇ ਗਏ ਸਨ।

ਨਗਰ ਕੀਰਤਨ ਦੀ ਆਮਦ ਦੇ ਚਲਦਿਆਂ ਸਵੇਰੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਡੇਰੇ ਅੰਦਰ ਇਕੱਠੀਆਂ ਹੋਣ ਲੱਗੀਆਂ ਸਨ। ਵਾਹਿਗੁਰੂ ਨਾਮ ਦਾ ਜਾਪ ਗੂੰਜ ਰਿਹਾ ਸੀ ਅਤੇ ਆਤਮਕ ਉਤਸ਼ਾਹ ਸਪਸ਼ਟ ਦਿਖਾਈ ਦੇ ਰਿਹਾ ਸੀ। ਇਹ ਨਗਰ ਕੀਰਤਨ ਸਿਰਫ਼ ਧਾਰਮਿਕ ਯਾਤਰਾ ਨਹੀਂ, ਬਲਕਿ ਉਹ ਸ਼ਹਾਦਤਾਂ ਦੀ ਯਾਦ ਹੈ ਜਿਹਨਾਂ ਨੇ ਮਨੁੱਖਤਾ, ਧਰਮ ਅਤੇ ਅਨਿਆਂ ਦੇ ਖ਼ਿਲਾਫ਼ ਖੜ੍ਹਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਨਗਰ ਕੀਰਤਨ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਲੀਡਰ, ਵਰਕਰ ਅਤੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀ ਸੰਗਤਾਂ ਵੀ ਹਾਜ਼ਰੀ ਭਰ ਰਹੀਆਂ ਹਨ। ਕੁਝ ਸਮਾਂ ਪਹਿਲਾਂ ਹੀ ਪਾਰਟੀ ਦੇ ਲੀਡਰਾਂ ਵੱਲੋਂ ਮੱਥਾ ਟੇਕ ਕੇ ਪੰਜਾਬ ਵਿੱਚ ਸ਼ਾਂਤੀ, ਸਾਂਝ ਤੇ ਭਾਈਚਾਰੇ ਲਈ ਅਰਦਾਸ ਕੀਤੀ ਗਈ। ਨਗਰ ਕੀਰਤਨ ਹੁਣ ਅੰਮ੍ਰਿਤਸਰ ਤੋਂ ਤਰਨਤਾਰਨ ਵੱਲ ਦੇ ਪਿੰਡਾਂ ਵੱਲ ਅੱਗੇ ਵਧੇਗਾ, ਜਿੱਥੇ ਰਸਤੇ ਭਰ ਸੰਗਤਾਂ ਵੱਲੋਂ ਲੰਗਰਾਂ ਅਤੇ ਸੇਵਾ ਦੇ ਪ੍ਰਬੰਧ ਕੀਤੇ ਗਏ ਹਨ। ਸਥਾਨਕ ਲੋਕਾਂ ਵਿੱਚ ਵੀ ਇਸ ਇਤਿਹਾਸਕ ਯਾਤਰਾ ਨੂੰ ਲੈ ਕੇ ਖ਼ਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

LEAVE A REPLY

Please enter your comment!
Please enter your name here