ਸੰਗਰੂਰ ਦੇ 142 ਪਿੰਡਾਂ ’ਚ ਵੰਡੇ ਵਿਕਾਸ ਕੰਮਾਂ ਦੇ ਚੈੱਕ; ਨੌਵੇਂ ਪਾਤਸ਼ਾਹ ਦੇ ਚਰਨ-ਛੋਹ ਪ੍ਰਾਪਤ ਨੇ ਸਾਰੇ ਪਿੰਡ; 350ਵੇਂ ਸ਼ਹੀਦੀ ਪੁਰਬ ਮੌਕੇ ਸਰਕਾਰ ਦਾ ਨੇਕ ਉਪਰਾਲਾ

0
11

ਪੰਜਾਬ ਸਰਕਾਰ ਵੱਲੋਂ 350ਵੇਂ ਸ਼ਹੀਦੀ ਪੁਰਬ ਮੌਕੇ ਗੁਰੂ ਤੇਗ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਪਿੰਡਾਂ ਨੂੰ ਗਰਾਟਾਂ ਦੇ ਚੈੱਕ ਵੰਡੇ ਗਏ ਨੇ। ਗੁਰੂ ਸਾਹਿਬ ਦੀ ਚਰਨ-ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ 71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਐ, ਜਿਸ ਦੇ ਤਹਿਤ ਹਰੇਕ ਪਿੰਡ ਤੇ ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਐ। ਇਸ ਬਾਰੇ ਜਾਣਕਾਰੀ ਦਿੰਦਿਆਂ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਦੀ ਮਹਾਨਤਾ ਅੱਗੇ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਐ।

ਖਜਾਨਾ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਸਾਰੀਆਂ ਸਰਕਾਰਾਂ ਮਨਾਉਂਦੀਆਂ ਰਹੀਆਂ ਨੇ ਪਰ ਹੁਣ ਸਾਡੀ ਸ਼ਰਧਾ ਭਾਵਨਾ ਵਿੱਚ ਨਿਗੋਚਾਂ ਕੱਢਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਨੇਕ ਨੀਅਤ ਦੇ ਚਲਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਉਣ ਲਈ ਸਾਰੇ  ਕਾਰਜ ਨਿਰਵਿਘਣ ਜਾਰੀ ਰੱਖੇਗੀ।  ਉਨ੍ਹਾਂ ਨੇ ਪੰਜਾਬ ਸਰਕਾਰ ਦੀ ਤਰਫੋਂ ਸਮੂਹ ਸੰਗਤ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਐ।

LEAVE A REPLY

Please enter your comment!
Please enter your name here