
ਕੈਨੇਡਾ ਦੀ ਬਾਰਡਰ ਸਰਵਿਸੇਜ ਏਜੰਸੀ ਨੂੰ ਜਗਦੀਪ ਸਿੰਘ ਨਾਮ ਦੇ ਭਾਰਤੀ ਨੌਜਵਾਨ ਦੀ ਤਲਾਸ਼ ਐ। ਇਹ ਨੌਜਵਾਨ ਕੈਲਗਰੀ ਦੇ ਰੌਕੀਵਿਊ ਹਸਪਤਾਲ ਵਿਚੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ ਸੀ। ਇਮੀਗ੍ਰੇਸ਼ਨ ਨਜ਼ਰਬੰਦੀ ਦਾ ਸਾਹਮਣਾ ਕਰ ਰਹੇ ਜਗਦੀਪ ਸਿੰਘ ਦੀ ਏਜੰਸੀ ਦੇ ਅਧਿਕਾਰੀ ਭਾਲ ਕਰ ਰਹੇ ਨੇ। ਉਹ ਬੀਤੀ 19 ਨਵੰਬਰ ਤੋ ਗਾਇਬ ਐ ਅਤੇ ਪੁਲਿਸ ਵੱਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਐ। ਪੁਲਿਸ ਨੂੰ ਉਸ ਦੇ ਕਈ ਅਪਰਾਧਿਕ ਘਟਨਾਵਾਂ ਵਿਚ ਸ਼ਾਮਲ ਹੋਣ ਦਾ ਸ਼ੱਕ ਐ।
ਜਗਦੀਪ ਸਿੰਘ ਦੀ , ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਸੁਰੱਖਿਆ ਐਕਟ ਦੇ ਤਹਿਤ, ਸੰਗਠਿਤ ਅਪਰਾਧ ਵਿੱਚ ਸ਼ਾਮਲ ਹੋਣ ਬਾਰੇ ਜਾਂਚ ਚਲ ਰਹੀ ਹੈ। ਸੀਬੀਐਸਏ ਵੱਲੋਂ ਇਸ ਨੌਜਵਾਨ ਨੂੰ ਫੜਨ ਲਈ ਪੁਲਿਸ ਬਲਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ I ਸੀਬੀਐਸਏ ਦਾ ਕਹਿਣਾ ਹੈ ਕਿ ਇਸ ਨੌਜਵਾਨ ਬਾਰੇ ਕੋਈ ਵੀ ਜਾਣਕਾਰੀ ਹੋਣ ‘ਤੇ 911 ‘ਤੇ ਫ਼ੋਨ ਕੀਤਾ ਜਾ ਸਕਦਾ ਹੈI ਕੈਨੇਡੀਅਨ ਬਾਰਡਰ ਸਰਵਿਸੇਜ਼ ਏਜੰਸੀ (ਨਵੀਂ ਵਿੰਡੋ) ਵੱਲੋਂ ਅਪੀਲ ਕੀਤੀ ਗਈ ਹੈ ਕਿ ਇਸ ਵਿਅਕਤੀ ਨੂੰ ਖੁਦ ਫੜਨ ਦੀ ਕੋਸ਼ਿਸ਼ ਨਾ ਕੀਤੀ ਜਾਵੇ I
ਜਾਣਕਾਰੀ ਅਨੁਸਾਰ ਭਾਰਤੀ ਨਾਗਰਿਕ ਜਗਦੀਪ ਸਿੰਘ ਨੂੰ ਬੀਤੇ ਦਿਨ ਰਾਤ ਨੂੰ ਕੈਲਗਰੀ ਦੇ ਰੌਕੀਵਿਊ ਹਸਪਤਾਲ ਵਿਖੇ ਡਾਕਟਰੀ ਜਾਂਚ ਲਈ ਲਿਆਂਦਾ ਗਿਆ ਸੀ, ਜਿੱਥੋਂ ਉਹ ਅਚਾਨਕ ਗਾਇਬ ਹੋ ਗਿਆ ਐ। ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਸੁਰੱਖਿਆ ਐਕਟ ਦੇ ਤਹਿਤ ਸੰਗਠਿਤ ਅਪਰਾਧ ਵਿੱਚ ਸ਼ਾਮਲ ਹੋਣ ਦੇ ਸ਼ੱਕ ਤਹਿਤ ਉਸ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਜਾਂਚ ਕੀਤੀ ਜਾ ਰਹੀ ਸੀ।
CBSA ਵਿਅਕਤੀ ਦਾ ਪਤਾ ਲਗਾਉਣ ਲਈ ਪੁਲਿਸ ਬਲਾਂ ਨਾਲ ਕੰਮ ਕਰ ਰਿਹਾ ਹੈ। ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ 911 ‘ਤੇ ਕਾਲ ਕਰਨ ਲਈ ਕਿਹਾ ਜਾਂਦਾ ਹੈ। ਏਜੰਸੀ ਨੇ ਲੋਕਾਂ ਨੂੰ ਜਗਦੀਪ ਸਿੰਘ ਨੂੰ ਖੁਦ ਨਾ ਫੜਣ ਦੀ ਸਲਾਹ ਦਿੱਤੀ ਐ ਅਤੇ ਪਤਾ ਚੱਲਣ ਦੇ ਇਸ ਦੀ ਸੂਚਨਾ ਏਜੰਸੀ ਨੂੰ ਦੇਣ ਦੀ ਅਪੀਲ ਕੀਤੀ ਐ। ਖਬਰਾਂ ਮੁਤਾਬਕ ਜਗਦੀਪ ਸਿੰਘ ਤੋਂ ਫਿਰੌਤੀਆਂ ਨਾਲ ਸਬੰਧਤ ਸਰਗਰਮੀਆਂ ਬਾਰੇ ਪੁੱਛਗਿੱਛ ਕੀਤੀ ਹੀ ਜਾਣੀ ਸੀ ਕਿ ਉਸ ਨੇ ਬਿਮਾਰੀ ਦਾ ਬਹਾਨਾ ਬਣਾਇਆ, ਜਿਸ ਕਾਰਨ ਉਸ ਨੂੰ ਕੱਲ੍ਹ ਹਸਪਤਾਲ ਦਾਖਲ ਕਰਵਾਇਆ ਸੀ ਜਿਥੋਂ ਉਹ ਫਰਾਰ ਹੋ ਗਿਆ।
ਦੱਸ ਦੇਈਏ ਕਿ ਏਜੰਸੀ ਵਲੋਂ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਫੜੋ ਫੜਾਈ ਮੌਕੇ ਅਚਾਨਕ ਜਗਦੀਪ ਕਾਬੂ ਹੱਥੇ ਚੜ੍ਹ ਗਿਆ। ਬੇਸ਼ੱਕ ਏਜੰਸੀ ਵਲੋਂ ਵਧੇਰੇ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ ਗਿਆ ਹੈ, ਪਰ ਸੂਤਰਾਂ ਅਨੁਸਾਰ ਏਜੰਸੀ ਨੂੰ ਉਸ ਦੀ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਸੀ।

