ਜਲਾਲਾਬਾਦ ’ਚ ਮਾਂ-ਪੁੱਤਰ ਨਾਲ ਕੁੱਟਮਾਰ; ਘਰ ਅੰਦਰ ਦਾਖ਼ਲ ਹੋ ਕੇ ਕੀਤਾ ਹਮਲਾ; ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
15

ਜਲਾਲਾਬਾਦ ਦੀ ਗਲੀ ਭਾਈ ਸੰਤ ਸਿੰਘ ਵਾਲ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਦਰਜਨ ਤੋਂ ਵਧੇਰੇ ਨੌਜਵਾਨਾਂ ਨੇ ਇਕ ਘਰ ’ਤੇ ਹਮਲਾ ਕਰ ਦਿੱਤਾ। ਹਮਲੇ ਦੀ ਵਜ੍ਹਾਂ ਮਾਂ ਪੁੱਤਰ ਜ਼ਖਮੀ ਹੋਏ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਘਰ ਦੇ ਮਾਲਕ ਹਰਪ੍ਰੀਤ ਸਿੰਘ ਦੇ ਦੱਸਣ ਮੁਤਾਬਕ ਹਮਲਾਵਰਾਂ ਦੀ ਉਸ ਦੇ ਲੜਕੇ ਨਾਲ ਮਾਮੂਲੀ ਕਹਾ, ਸੁਣੀ ਹੋਈ ਸੀ, ਜਿਸ ਦੇ ਚਲਦਿਆਂ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕੀਤੀ ਐ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਹਰਪ੍ਰੀਤ ਸਿੰਘ ਉਰਫ ਨੀਲੂ ਨੇ ਦੱਸਿਆ ਕਿ ਉਹ ਦਿੱਲੀ ਵਿਖੇ ਕਾਰ ਸੇਲ ਪਰਚੇਜ ਦਾ ਕੰਮ ਕਰਦਾ ਹੈ ਅਤੇ ਉਸਦਾ ਪਰਿਵਾਰ ਜਲਾਲਾਬਾਦ ਹੀ ਰਹਿੰਦਾ ਐ। ਬੀਤੀ 19 ਤਰੀਕ ਨੂੰ ਸ਼ਾਮ ਸਮੇਂ ਕੁਝ ਨੌਜਵਾਨਾਂ ਵੱਲੋਂ ਉਸ ਦੇ ਘਰ ਤੇ ਹਮਲਾ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਉਸਦੇ ਬੇਟੇ ਦੇ ਨਾਲ ਕਹਾ ਸੁਣੀ ਹੋ ਗਈ ਸੀ ਜਿਸ ਤੋਂ ਬਾਅਦ 13 ਤੋਂ 14 ਨੌਜਵਾਨ ਦੋ ਕਾਰਾਂ ਦੇ ਵਿੱਚ ਸਵਾਰ ਹੋ ਕੇ ਆਏ ਅਤੇ ਉਨਾਂ ਦੇ ਘਰ ਦੇ ਬਾਹਰ ਖੜੇ ਮੋਟਰਸਾਈਕਲ ਦੀ ਭੰਨ ਤੋੜ ਕੀਤੀ ਅਤੇ ਘਰ ਅੰਦਰ ਜਬਰੀ ਦਾਖਲ ਹੋ ਕੇ ਪਰਿਵਾਰ ਨਾਲ ਵੀ ਕੁੱਟਮਾਰ ਕੀਤੀ। ਹਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ।

ਉਧਰ ਇਸ ਮਾਮਲੇ ਦੇ ਵਿੱਚ ਥਾਣਾ ਸਿਟੀ ਜਲਾਲਾਬਾਦ ਦੇ ਐਸਐਚ ਓ ਅੰਗਰੇਜ਼ ਕੁਮਾਰ ਦਾ ਬਿਆਨ ਵੀ ਸਾਹਮਣੇ ਆਇਆ ਜਿਨਾਂ ਨੇ ਕਿਹਾ ਕਿ ਉਹਨਾਂ ਕੋਲੇ ਐਮਐਲਆਰ ਆਈ ਹੈ ਅਤੇ ਬਿਆਨਾਂ ਦੇ ਆਧਾਰ ਤੇ ਆਰੋਪੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਏਗਾ।

LEAVE A REPLY

Please enter your comment!
Please enter your name here