ਆਪ ਆਗੂ ਬਲਤੇਜ ਪੰਨੂ ਦਾ ਜੈਇੰਦਰ ਕੌਰ ਨੂੰ ਸਵਾਲ; ਕੈਪਟਨ ਵੱਲੋਂ ਕੀਤੇ ਵਾਅਦਿਆਂ ਦਾ ਮੰਗਿਆ ਹਿਸਾਬ; ਖੁਦ ਦੀ ਪੀੜ੍ਹੀ ਹੇਠਾਂ ਸੋਟਾ ਫੇਰਨ ਦੀ ਦਿੱਤੀ ਸਲਾਹ

0
13

ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਖਿਲਾਫ ਸ਼ਬਦੀ ਹਮਲਾ ਬੋਲਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਜੈਇੰਦਰ ਕੌਰ ਨੂੰ ਪੰਜਾਬ ਸਰਕਾਰ ਖਿਲਾਫ ਬੋਲਣ ਤੋਂ ਪਹਿਲਾਂ ਆਪਣੇ ਪਿਤਾ ਦੇ ਕੀਤੇ ਵਾਅਦੇ ਯਾਦ ਕਰ ਲੈਣੇ ਚਾਹੀਦੇ ਨੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਸਮੇਤ ਬਹੁਤ ਸਾਰੇ ਵਾਅਦੇ ਕੀਤੇ ਸੀ, ਜਿਨ੍ਹਾਂ ਨੂੰ 5 ਸਾਲ ਦੀ ਸਰਕਾਰ ਦੌਰਾਨ ਵਸਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣੇ ਵਾਅਦੇ ਮੁਤਾਬਕ ਔਰਤਾਂ ਨੂੰ ਪੈਸੇ ਦੇਣ ਲਈ ਵਚਨਬੱਧ ਐ ਪਰ ਇਸ ਨੂੰ ਲੈ ਕੇ ਰੌਲਾ ਪਾਉਣ ਵਾਲਿਆਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰ ਲੈਣਾ ਚਾਹੀਦਾ ਐ।

LEAVE A REPLY

Please enter your comment!
Please enter your name here