ਚੰਡੀਗੜ੍ਹ ’ਚ ਭਾਜਪਾ ਮਹਿਲਾ ਮੋਰਚਾ ਦਾ ਪ੍ਰਦਰਸ਼ਨ; ਔਰਤਾਂ ਦੇ ਖਾਤਿਆਂ ’ਚ 1000 ਰੁਪਏ ਪਾਉਣ ਦੀ ਮੰਗ

0
14

ਪੰਜਾਬ ਭਾਜਪਾ ਮਹਿਲਾ ਮੋਰਚਾ ਨੇ ਔਰਤਾਂ ਲਈ 1,000 ਰੁਪਏ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖਿਲਾਫ ਵੱਡਾ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਦੇ ਸੈਕਟਰ-37 ਵਿਖੇ ਇਕੱਤਰ ਹੋਈਆਂ ਔਰਤਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸੈਕਟਰ-2 ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਮੌਕੇ ਤੇ ਮੌਜੂਦ ਪੁਲਿਸ ਨੇ ਰੋਕ ਲਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 4 ਸਾਲਾਂ ਤੋਂ ਔਰਤਾਂ ਨੂੰ 1000 ਰੁਪਏ ਦੇਣ ਤੋਂ ਟਾਲਾ ਵੱਟਦੀ ਆ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਔਰਤਾਂ ਨਾਲ ਵਾਅਦਾ ਖਿਲਾਫੀ ਕੀਤੀ ਐ, ਇਸ ਲਈ ਸਰਕਾਰ ਨੂੰ ਔਰਤਾਂ ਦੇ ਖਾਤਿਆਂ ਵਿਚ ਬਕਾਏ ਸਮੇਤ 45 ਹਜ਼ਾਰ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ ਐ।

ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵੱਲੋਂ ਪੁੱਛੇ ਸਵਾਲ ਬਾਰੇ ਜੈਇੰਦਰ ਕੌਰ ਨੇ ਕਿਹਾ ਕਿ ਉਸ ਦੇ ਪਿਤਾ ਨੇ ਜੋ ਕੁੱਝ ਵੀ ਕੀਤਾ ਸੀ, ਉਸ ਬਾਰੇ ਪੰਜਾਬ ਦੇ ਲੋਕ ਸਾਰਾ ਕੁੱਝ ਜਾਣਦੇ ਨੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਵਾਅਦੇ ਮੁਤਾਬਕ ਔਰਤਾਂ ਦੇ ਖਾਤਿਆਂ ਵਿਚ ਬਕਾਏ ਸਮੇਤ 45 ਹਜ਼ਾਰ ਰੁਪਏ ਪਾਉਣੇ ਚਾਹੀਦੇ ਨੇ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਔਰਤਾਂ ਨੂੰ ਮੁਫਤ ਬੱਸ ਸਫਰ ਤੋਂ ਇਲਾਵਾ ਸੁਰੱਖਿਅਤ ਮਾਹੌਲ ਦਿੱਤਾ ਸੀ, ਜਦਕਿ ਅੱਜ ਔਰਤਾਂ ਨਾਲ ਸ਼ਰੇਆਮ ਲੁੱਟ-ਖੋਹ ਹੋ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇੱਧਰ ਉਧਰ ਦੀਆਂ ਗੱਲਾਂ ਕਰਨ ਦੀ ਥਾਂ ਔਰਤਾਂ ਦੇ ਖਾਤਿਆਂ ਵਿਚ ਬਣਦੀ ਮੂਲ ਰਕਮ 45 ਹਜ਼ਾਰ ਪਾਉਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਹੁਣ 4 ਸਾਲਾਂ ਬਾਅਦ 1100 ਰੁਪਏ ਪਾਉਣ ਦੀ ਗੱਲ ਕਹੀ ਜਾ ਰਹੀ ਐ ਪਰ ਅਸੀਂ ਪਿਛਲੇ ਬਕਾਏ ਦੀ ਵੀ ਨਾਲ ਹੀ ਮੰਗ ਕਰ ਰਹੇ ਹਾਂ।

LEAVE A REPLY

Please enter your comment!
Please enter your name here