
ਫਰੀਦਕੋਟ ਪੁਲਿਸ ਨੇ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਦੇ ਦੱਸਣ ਮੁਤਾਬਕ ਗਰੋਹ ਦੇ ਮੈਂਬਰ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਖ ਵਿਚ ਸਨ। ਪੁਲਿਸ ਨੇ ਗੁਪਤ ਸੁਚਨਾ ਦੇ ਆਧਾਰ ਤੇ ਛਾਪੇਮਾਰੀ ਕਰ ਕੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਕਿਰਪਾਨ, ਇੱਕ ਕਿਰਚ ਅਤੇ ਇੱਕ ਨਲਕੇ ਦੀ ਹੱਥੀ ਬਰਾਮਦ ਕੀਤੀ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਗੌਰਤਲਬ ਹੈ ਕੇ ਇੱਕ ਦਿਨ ਪਹਿਲਾਂ ਹੀ ਕੋਟਕਪੂਰਾ ਪੁਲਿਸ ਵੱਲੋਂ ਇੱਕ ਮਹਿਲਾ ਸਮੇਤ ਛੇ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਸੀ ਜੋ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਿਨਾਂ ਤਿੰਨ ਅਪਰਾਧੀਆਂ ਨੂੰ ਗਿਰਫਤਾਰ ਕੀਤਾ ਗਿਆ ਹੈ ਉਹਨਾਂ ਕੋਲੋਂ ਇੱਕ ਕਿਰਪਾਨ ਇੱਕ ਕਿਰਚ ਅਤੇ ਇੱਕ ਨਲਕੇ ਦੀ ਹੱਥੀ ਬਰਾਮਦ ਕੀਤੀ ਗਈ ਹੈ ਜਿਸ ਦੀ ਮਦਦ ਦੇ ਨਾਲ ਉਹ ਕਿਸੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ। ਪੁਲਿਸ ਵੱਲੋਂ ਸਮਾਂ ਰਹਿੰਦੇ ਹੀ ਕਾਰਵਾਈ ਕੀਤੀ ਅਤੇ ਇਹਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਕਿਹਾ ਕਿ ਇਹਨਾਂ ਅਪਰਾਧੀਆਂ ਦੇ ਖਿਲਾਫ ਪਹਿਲਾਂ ਵੀ ਨਸ਼ਾ ਅਤੇ ਹੋਰ ਸੰਗੀਨ ਧਰਾਵਾਂ ਤਹਿਤ ਦੋ ਮਾਮਲੇ ਦਰਜ ਹਨ। ਫਿਲਹਾਲ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਤੇ ਲਿਆ ਜਾਏਗਾ ਅਤੇ ਪੁੱਛਗਿੱਛ ਦੌਰਾਨ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕੇ ਇਨ੍ਹ ਵੱਲੋਂ ਹੋ ਕਿਹੜੀ ਕਿਹੜੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

