
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੇ ਨਵੇਂ ਸੋਧ ਬਿੱਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਵਿਧਾਇਕ ਤੇ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕੇਂਦਰ ਸਰਕਾਰ ਨਵਾਂ ਸੋਧ ਬਿੱਲ ਲਿਆ ਕੇ ਚੰਡੀਗੜ੍ਹ ਨੂੰ ਹਮੇਸ਼ਾ-ਹਮੇਸ਼ਾ ਲਈ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਤੇ ਲਗਾਤਾਰ ਡਾਕੇ ਮਾਰਨ ਦੇ ਰਾਹ ਪਈ ਹੋਈ ਐ। ਪਹਿਲਾਂ ਇਸ ਨੇ ਬੀਬੀਐਮਬੀ ਤੇ ਪੰਜਾਬ ਯੂਨੀਵਰਸਿਟੀ ਦੇ ਮਸਲੇ ਤੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਸੀ ਅਤੇ ਹੁਣ ਚੰਡੀਗੜ੍ਹ ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਜਾ ਰਹੀ ਐ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਕੇਂਦਰ ਸਰਕਾਰ ਦੇ ਇਸ ਯਤਨ ਵਿਰੁਧ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਐ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਂਕੜੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੰਜਾਬ ਤੋਂ ਹਮੇਸ਼ਾਂ ਲਈ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਐ, ਜਿਸ ਦਾ ਪੰਜਾਬ ਸਰਕਾਰ ਤੇ ਸਮੂਹ ਪੰਜਾਬ ਵਾਸੀ ਸਖਤ ਵਿਰੋਧ ਕਰਨਗੇ ਅਤੇ ਕੇਂਦਰ ਦੇ ਮਨਸੂਬੇ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਣਗੇ।

